ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ 'ਚ ਬਿਜਲੀ ਦੀਆਂ ਦਰਾਂ ਹੋਰ ਸਸਤੀਆਂ ਕਰਨ ਦਾ ਜ਼ੋਰਦਾਰ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਇਕ ਵਾਰ ਵੀ ਬਿਜਲੀ ਦਰਾਂ ਮਹਿੰਗੀਆਂ ਨਾ ਕਰ ਕੇ ਉਲਟਾ ਸਸਤੀਆਂ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਬਿਜਲੀ ਸਸਤੀ ਕਰ ਕੇ ਲੋਕਾਂ ਦੀ ਅੰਨ੍ਹੀ ਲੁੱਟ ਕਿਉਂ ਨਹੀਂ ਬੰਦ ਕਰ ਸਕਦੀ? ਪਾਰਟੀ ਵੱਲੋਂ ਵਿੱਢੇ ਬਿਜਲੀ ਮੋਰਚਾ ਦੇ ਕੁਆਰਡੀਨੇਟਰ ਅਤੇ ਨੌਜਵਾਨ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਦਿੱਲੀ ਸਰਕਾਰ ਲਗਭਗ 100 ਫ਼ੀਸਦੀ ਨਿੱਜੀ ਬਿਜਲੀ ਕੰਪਨੀਆਂ 'ਤੇ ਨਿਰਭਰ ਹੋ ਕੇ ਵੀ ਦਿੱਲੀ ਵਾਸੀਆਂ ਨੂੰ ਦੇਸ਼ ਭਰ 'ਚ ਸਭ ਤੋਂ ਸਸਤੀ ਬਿਜਲੀ ਦੇ ਰਹੀ ਹੈ, ਜਦਕਿ ਪੰਜਾਬ ਸਰਕਾਰ ਕੋਲ ਆਪਣੇ ਥਰਮਲ ਅਤੇ ਪਣ-ਬਿਜਲੀ ਪ੍ਰੋਜੈਕਟ ਹੋਣ ਦੇ ਬਾਵਜੂਦ ਸਭ ਤੋਂ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਦਾ ਕਾਰਨ ਵੱਡੀ ਮਿਲੀਭੁਗਤ ਤਹਿਤ ਬਾਦਲਾਂ ਦੇ ਸਮੇਂ ਤੋਂ ਚੱਲ ਰਿਹਾ 'ਬਿਜਲੀ ਮਾਫ਼ੀਆ' ਹੈ। ਮੀਤ ਹੇਅਰ ਨੇ ਕਿਹਾ ਕਿ ਬਾਦਲਾਂ ਨੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬੇਹੱਦ ਮਹਿੰਗੇ ਅਤੇ ਇਕਪਾਸੜ ਸ਼ਰਤ ਵਾਲੇ ਸਮਝੌਤੇ ਕਰਕੇ ਪੰਜਾਬ ਦੀ 77 ਪ੍ਰਤੀਸ਼ਤ ਬਿਜਲੀ ਖਪਤ ਪ੍ਰਾਈਵੇਟ ਕੰਪਨੀਆਂ 'ਤੇ ਨਿਰਭਰ ਕਰ ਦਿੱਤੀ।
ਸੂਬੇ ਦੇ ਇਨ੍ਹਾਂ ਵੱਡੇ ਮੁੱਦਿਆਂ 'ਤੇ ਡੀ.ਜੀ.ਪੀ. ਨੇ ਕੀਤੀ ਵਿਸ਼ੇਸ਼ ਮੀਟਿੰਗ (ਵੀਡੀਓ)
NEXT STORY