ਭਵਾਨੀਗੜ੍ਹ (ਵਿਕਾਸ ਮਿੱਤਲ)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਟੀ ਵਰਕਰਾਂ ਨਾਲ ਚੋਣ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਸੀਮਤ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਦੇ ਅਧਾਰ 'ਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : ਕਿਤੇ ਨੂੰਹ-ਸਹੁਰਾ ਤੇ ਕਿਤੇ ਪਿਓ-ਪੁੱਤਰ ਹੋਣਗੇ ਇਕ ਦੂਜੇ ਦੇ ਆਹਮੋ-ਸਾਹਮਣੇ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿਰਫ ਦੋ ਸਾਲਾਂ ਦੇ ਸਮੇਂ ਵਿੱਚ ਹੀ ਜਿੱਥੇ ਘਰਾਂ ਦੇ ਬਿਜਲੀ ਬਿੱਲ ਮੁਆਫ ਕਰਨ ਵਰਗੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਉਥੇ ਨਾਲ ਹੀ ਖੇਤਾਂ ਨੂੰ ਨਹਿਰੀ ਪਾਣੀ ਦੇਣ, ਪ੍ਰਾਈਵੇਟ ਥਰਮਲ ਪਲਾਂਟ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਵਰਗੇ ਵੱਡੇ ਫੈਸਲੇ ਲਏ ਗਏ ਹਨ। ਮੀਤ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੀਨੀਅਰ ਕਾਂਗਰਸੀ ਆਗੂਆਂ ਨੂੰ ਨੀਵਾਂ ਦਿਖਾਉਣ ਵਾਲੇ ਬਿਆਨਾਂ ਕਾਰਣ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਵਿੱਚ ਨਿਰਾਸ਼ਤਾ ਫੈਲ ਗਈ ਹੈ।
ਇਹ ਵੀ ਪੜ੍ਹੋ- ਸਾਬਕਾ CM ਚੰਨੀ ਦਾ ਦਲ-ਬਦਲੂਆਂ 'ਤੇ ਤੰਜ, ਕਿਹਾ- 'ਜਿਨ੍ਹਾਂ ਦਾ ਆਪਣਾ ਕੋਈ ਸਟੈਂਡ ਨਹੀਂ, ਉਹ ਲੋਕਾਂ ਨਾਲ ਕੀ ਖੜ੍ਹਨਗੇ'
ਇੱਕ ਸਵਾਲ ਦੇ ਜਵਾਬ 'ਚ ਹੇਅਰ ਨੇ ਭਾਜਪਾ 'ਤੇ ਤੰਜ ਕਸਦਿਆਂ ਆਖਿਆ ਕਿ ਪਹਿਲਾਂ ਚੋਣ ਲੜਨ ਲਈ ਟਿਕਟ ਦੇ ਇਛੁੱਕ ਆਗੂ ਲਾਬਿੰਗ ਕਰਕੇ ਮਹੀਨਾ ਪਹਿਲਾਂ ਦਿੱਲੀ ਵਿਖੇ ਡੇਰੇ ਲਗਾ ਲੈੰਦੇ ਸਨ ਪਰੰਤੂ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਭਾਜਪਾ ਵਰਗੀ ਦਿੱਗਜ ਪਾਰਟੀ ਅੰਦਰ ਲੀਡਰਾਂ 'ਚ ਟਿਕਟ ਨਾ ਲੈਣ ਲਈ ਲਾਬਿੰਗ ਹੋ ਰਹੀ ਹੈ ਇਸੇ ਕਾਰਨ ਭਾਜਪਾ ਹੁਣ ਤੱਕ ਸੰਗਰੂਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਘੋਸ਼ਿਤ ਨਹੀਂ ਕਰ ਸਕੀ। ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ, ਗੁਰਤੇਜ ਸਿੰਘ, ਭੀਮ ਸਿੰਘ, ਪ੍ਰਦੀਪ ਮਿੱਤਲ, ਇਕਬਾਲ ਸਿੰਘ ਬਾਲੀ, ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀਆਂ ਮੰਡੀਆਂ 'ਚ ਹੋਈ 100 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ, 95 ਫ਼ੀਸਦੀ ਦੀ ਹੋ ਚੁੱਕੀ ਖਰੀਦ
NEXT STORY