ਨਵੀਂ ਦਿੱਲੀ/ਸੰਗਰੂਰ (ਵੈੱਬ ਡੈਸਕ)- ਟਰੰਪ ਦੇ ਟੈਰਿਫ਼ ਐਲਾਨ ਕਾਰਨ ਭਾਰਤ ਤੇ ਅਮਰੀਕਾ ਵਿਚਾਲੇ ਰਿਸ਼ਤੇ ਦਿਨੋਂ-ਦਿਨ ਬਦਤਰ ਹੁੰਦੇ ਜਾ ਰਹੇ ਹਨ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਨੂੰ ਰੂਸ ਤੋਂ ਤੇਲ ਖਰੀਦਣਾ ਬੰਦ ਨਾ ਕਰਨ ਕਾਰਨ ਦੁੱਗਣਾ ਟੈਰਿਫ਼ ਕਰਨ ਦੀ ਧਮਕੀ ਦੇ ਦਿੱਤੀ ਹੈ। ਪਹਿਲਾਂ ਜਿੱਥੇ ਟਰੰਪ ਨੇ 25 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ, ਉੱਥੇ ਹੀ ਹੁਣ ਨਵੇਂ ਐਲਾਨ ਮੁਤਾਬਕ ਭਾਰਤ 'ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ।
ਟਰੰਪ ਦੇ ਇਸ ਡਬਲ ਟੈਰਿਫ਼ ਦੇ ਐਲਾਨ ਤੋਂ ਬਾਅਦ ਬਾਅਦ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡਾ ਦੇਸ਼ ਇਕ ਮਾਣ ਤੇ ਇੱਜ਼ਤ ਵਾਲਾ ਦੇਸ਼ ਹੈ ਤੇ ਦੇਸ਼ ਦੀ ਰੀੜ੍ਹ ਦੀ ਹੱਡੀ ਬਹੁਤ ਮਜ਼ਬੂਤ ਹੈ। ਟਰੰਪ ਦੀਆਂ ਇਨ੍ਹਾਂ ਧਮਕੀਆਂ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਠੋਕਵਾਂ ਜਵਾਬ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਐਲਨ ਮਸਕ ਤੋਂ ਵੀ ਅਮੀਰ ਨਿਕਲੀ ਭਾਰਤ ਦੀ ਔਰਤ ! ਮੌਤ ਤੋਂ ਬਾਅਦ ਅਕਾਊਂਟ ਵੇਖ ਪਰਿਵਾਰ ਦੇ ਵੀ ਉੱਡ ਗਏ ਹੋਸ਼
ਉਨ੍ਹਾਂ ਅੱਗੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਪਿਛਲੇ 11 ਸਾਲਾਂ ਤੋਂ ਸਵਦੇਸ਼ੀ ਤੇ ਮੇਕ ਇਨ ਇੰਡੀਆ ਦਾ ਨਾਅਰਾ ਲਗਾ ਰਹੀ ਹੈ, ਪਰ ਜਦੋਂ ਹੁਣ ਟਰੰਪ ਨੇ 50 ਫ਼ੀਸਦੀ ਟੈਰਿਫ਼ਾਂ ਦਾ ਐਲਾਨ ਕੀਤਾ ਹੈ ਤਾਂ ਹੁਣ ਹੀ ਕਿਉਂ ਇਨ੍ਹਾਂ ਨੂੰ 'ਸਵਦੇਸ਼ੀ' ਯਾਦ ਆ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਟਰੰਪ ਦੇ ਟੈਰਿਫ਼ ਐਲਾਨ ਤੋਂ ਪਹਿਲਾਂ ਸਰਕਾਰ ਨੇ ਮੇਕ ਇਨ ਇੰਡੀਆ ਦੇ ਨਾਂ 'ਤੇ ਕੀ ਕੀਤਾ ਹੈ ? ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਟਰੰਪ ਦੇ ਬਿਆਨਾਂ ਦਾ ਠੋਕਵਾਂ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਉਹ ਵਾਰ-ਵਾਰ ਭਾਰਤ ਨੂੰ ਨੀਂਵਾਂ ਦਿਖਾਉਣ ਦੀ ਗੁਸਤਾਖ਼ੀ ਨਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਹਿੱਤ ਲਈ ਵਿਰੋਧੀ ਧਿਰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਸਰਕਾਰ ਬੇਖ਼ੌਫ਼ ਹੋ ਕੇ ਟਰੰਪ ਦੇ ਬਿਆਨਾਂ ਦਾ ਜਵਾਬ ਦੇਵੇ।
ਇਹ ਵੀ ਪੜ੍ਹੋ- ਗੁਆਂਢਣ ਦਾ ਸ਼ਰਮਨਾਕ ਕਾਰਾ ! ਮੁੰਡੇ ਤੋਂ ਭੈਣ ਦੀ ਇੱਜ਼ਤ 'ਤੇ ਪਵਾ'ਤਾ ਹੱਥ, ਵੀਡੀਓ ਵੀ ਕਰ'ਤੀ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਨੇ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਹੱਥ ਜੋੜ ਕੀਤੀ ਅਪੀਲ, ਜਾਣੋ ਕੀ ਬੋਲੇ
NEXT STORY