ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸੂਬੇ ਦੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਲੈ ਕੇ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਣ ਕਾਰਨ ਮਨੁੱਖਤਾ ਅਤੇ ਪਸ਼ੂ-ਪੰਛੀਆਂ 'ਤੇ ਪੈਣ ਵਾਲੇ ਖ਼ਤਰਨਾਕ ਪ੍ਰਭਾਵਾਂ ਤੋਂ ਬਚਾਉਣ ਲਈ ਸੂਬੇ 'ਚ ਵੱਧ ਤੋਂ ਵੱਧ ਰੁੱਖ ਲਾਏ ਜਾਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਪਹਿਲਾਂ ਤੋਂ ਲੱਗੇ ਹੋਏ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਨੂੰ ਰੋਕਣ ਲਈ ਇਕ ਢੁੱਕਵਾਂ ਕਾਨੂੰਨ ਬਣਾਉਣ ਲਈ ਅਸਰਦਾਰ ਕਦਮ ਚੁੱਕੇ ਜਾਣ। ਇਸ ਮਤੇ 'ਤੇ ਸਾਰੇ ਮੈਂਬਰਾਂ ਨੇ ਸਹਿਮਤੀ ਜਤਾਈ।
ਇਹ ਵੀ ਪੜ੍ਹੋ : ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆ, ਜਾਣੋ ਕੀ ਬੋਲੇ ਮੰਤਰੀ ਧਾਲੀਵਾਲ (ਵੀਡੀਓ)
ਇਸ ਬਾਰੇ ਬੋਲਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ। ਇਸ 'ਚ ਕੋਈ 2 ਰਾਏ ਨਹੀਂ ਕਿ ਭਾਵੇਂ ਹਵਾ ਦਾ ਪ੍ਰਦੂਸ਼ਣ ਹੈ ਜਾਂ ਪਾਣੀ ਗੰਧਲਾ ਹੋ ਰਿਹਾ ਹੈ, ਇਸ ਕਾਰਨ ਪੂਰੀ ਦੁਨੀਆ 'ਚ 70 ਲੱਖ ਮੌਤਾਂ ਪ੍ਰਦੂਸ਼ਣ ਕਰਕੇ ਹੁੰਦੀ ਹੈ ਅਤੇ ਦੁਨੀਆ ਇਸ ਨੂੰ ਲੈ ਕੇ ਜਾਗਰੂਕ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸਮੇਂ ਜਦੋਂ ਸਾਰੇ ਲੋਕ ਘਰ ਬੈਠ ਗਏ ਤਾਂ ਵਾਤਾਵਰਣ ਇੰਨਾ ਸਾਫ਼ ਹੋ ਗਿਆ ਸੀ ਪੰਜਾਬ 'ਚੋਂ ਹੀ ਪਹਾੜ ਦਿਖਣੇ ਸ਼ੁਰੂ ਹੋ ਗਏ ਸਨ। ਸੜਕਾਂ 'ਤੇ ਜੰਗਲੀ ਜਾਨਵਰ ਆਉਣ ਲੱਗ ਗਏ ਸੀ ਪਰ ਇਸ ਤੋਂ ਬਾਅਦ ਮਨੁੱਖ ਦੁਬਾਰਾ ਫਿਰ ਆਪਣੀਆਂ ਹਰਕਤਾਂ 'ਤੇ ਆ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ (ਵੀਡੀਓ)
ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਸਾਨੂੰ ਸਭ ਨੂੰ ਆਪਣਾ-ਆਪਣਾ ਯੋਗਦਾਨ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਿਛਲੇ ਸਾਲ ਨਾਲੋਂ 30 ਫ਼ੀਸਦੀ ਘੱਟ ਪਰਾਲੀ ਸਾੜੀ ਗਈ ਹੈ। ਉਨ੍ਹਾਂ ਨੇ ਪੰਚਾਇਤੀ ਮਹਿਕਮੇ ਨੂੰ ਅਪੀਲ ਕੀਤੀ ਕਿ ਜਿਹੜੀਆਂ ਜ਼ਮੀਨਾਂ ਸਾਡੇ ਕੋਲ ਪਈਆਂ ਹਨ, ਉਨ੍ਹਾਂ 'ਤੇ ਜੰਗਲ ਲਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮਿਲ ਸਕੇ। ਅਸੀਂ ਆਪਣੇ ਘਰਾਂ 'ਚ ਵੀ ਕੋਸ਼ਿਸ਼ ਕਰੀਏ ਕਿ ਈਕੋ ਫਰੈਂਡਲੀ ਪ੍ਰੋਡਕਟਾਂ ਦੀ ਵਰਤੋਂ ਕਰੀਏ। ਵਿਧਾਨ ਸਭਾ ਦੇ ਮੈਂਬਰਾਂ ਵਲੋਂ ਉਕਤ ਮਤੇ 'ਤੇ ਆਪਣੇ ਵਿਚਾਰ ਪੇਸ਼ ਕਰਨ ਮਗਰੋਂ ਸਦਨ ਦੀ ਕਾਰਵਾਈ 11 ਮਾਰਚ, ਦੁਪਹਿਰ ਬਾਅਦ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੁਲਾ ਕੇ ਸਨਮਾਨ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਖ਼ੁਦ ਇਸ ਦੀ ਪਹਿਲ ਕਦਮੀ ਕਰਕੇ ਮਿਸਾਲ ਪੇਸ਼ ਕਰਨ ਦੀ ਲੋੜ ਹੈ। ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਜਾ ਰਹੇ ਉਦਯੋਗਾਂ ਨੂੰ ਸਥਾਨਕ ਵਾਸੀ ਹੁਲਾਰਾ ਦੇਣ। ਮੀਤ ਹੇਅਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਪਿਛਲੇ ਦੋ ਸਦੀਆਂ ਤੋਂ ਸ਼ੁਰੂ ਹੋਈ ਅਤੇ ਉਦਯੋਗਿਕ ਤਰੱਕੀ ਦੇ ਨਾਲ ਇਸ ਵਿੱਚ ਵੀ ਵਾਧਾ ਹੋਇਆ। ਹਵਾ ਪ੍ਰਦੂਸ਼ਣ ਸਿਹਤ ਲਈ ਵਿਸ਼ਵਵਿਆਪੀ ਸੰਕਟ ਹੈ ਜਿਸ ਨਾਲ ਦੁਨੀਆ ਭਰ ਵਿੱਚ ਲਗਭਗ 70 ਲੱਖ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘੋੜੇ ਨੂੰ ਵੇਚਣ ਲਈ ਮਿਲੀ ਤਿੰਨ ਕਰੋੜ ਦੀ ਆਫ਼ਰ, ਮਾਲਕ ਨੇ 'ਕਮਾਊ ਪੁੱਤ' ਨੂੰ ਵੇਚਣ ਤੋਂ ਕੀਤਾ ਇਨਕਾਰ
NEXT STORY