ਚੰਡੀਗੜ੍ਹ (ਅੰਕੁਰ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਝੋਨੇ ਦੀ ਖ਼ਰੀਦ ਦਾ ਮਸਲਾ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਕਿਹਾ ਹੈ। ਇਸ ਸਬੰਧੀ 31 ਅਕਤੂਬਰ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਇਕ ਵਕੀਲ ਵੱਲੋਂ ਜਨਹਿੱਤ ਪਟੀਸ਼ਨ ਦਾਖ਼ਲ ਕਰ ਕੇ ਝੋਨੇ ਦੀ ਖ਼ਰੀਦ ਤੇ ਚੁਕਾਈ ਸਹੀ ਢੰਗ ਨਾਲ ਨਾ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਸੀ। ਇਸ ’ਤੇ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਐੱਫ.ਸੀ.ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ।
ਇਹ ਵੀ ਪੜ੍ਹੋ- ਟਰੈਕਟਰ 'ਤੇ ਲੱਗੇ ਗਾਣੇ ਪਿੱਛੇ ਹੋ ਗਈ ਖ਼ੂ.ਨੀ ਝੜ.ਪ, ਗੱਡੀ ਥੱਲੇ ਦੇ ਕੇ ਮਾ.ਰ'ਤਾ ਮਾਪਿਆਂ ਦਾ ਇਕਲੌਤਾ ਪੁੱਤ
ਇਸ ਦੇ ਜਵਾਬ ’ਚ ਮੰਗਲਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਿੱਤਾ ਗਿਆ ਹੈ ਕਿ ਇਸ ਮਸਲੇ ’ਤੇ 31 ਅਕਤੂਬਰ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਦਾ ਪੱਖ ਰੱਖਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਕਿ ਸੂਬਾ ਸਰਕਾਰ ਆਪਣੇ ਪੱਧਰ ’ਤੇ ਜੋ ਕੰਮ ਕਰਨ ਵਾਲਾ ਹੈ, ਉਹ ਕਰ ਰਹੀ ਹੈ ਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਵੀ ਸਮੇਂ-ਸਮੇਂ ’ਤੇ ਦੱਸ ਰਹੀ ਹੈ।
ਹਾਈਕੋਰਟ ਨੇ ਦੋਵਾਂ ਸਰਕਾਰਾਂ ਨੂੰ ਇਹ ਮਸਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਪਟੀਸ਼ਨਕਰਤਾ ਨੂੰ ਇਹ ਵੀ ਕਿਹਾ ਗਿਆ ਕਿ ਜੇ ਮੀਟਿੰਗ ’ਚ ਇਸ ਮਸਲੇ ਦਾ ਹੱਲ ਨਹੀਂ ਨਿਕਲਦਾ ਤਾਂ ਦੁਬਾਰਾ ਹਾਈ ਕੋਰਟ ਦਾ ਰੁਖ਼ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਭਾਜਪਾ ਵੱਲੋਂ ਮੈਦਾਨ 'ਚ ਉਤਾਰੇ ਗਏ 4 'ਚੋਂ 3 ਉਮੀਦਵਾਰ ਅਕਾਲੀ ਪਿਛੋਕੜ ਵਾਲੇ, ਅਕਾਲੀ ਦਲ ਖ਼ੁਦ ਮੈਦਾਨ 'ਚੋਂ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਵੱਲੋਂ ਮੈਦਾਨ 'ਚ ਉਤਾਰੇ ਗਏ 4 'ਚੋਂ 3 ਉਮੀਦਵਾਰ ਅਕਾਲੀ ਪਿਛੋਕੜ ਵਾਲੇ, ਅਕਾਲੀ ਦਲ ਖ਼ੁਦ ਮੈਦਾਨ 'ਚੋਂ ਬਾਹਰ
NEXT STORY