ਪਟਿਆਲਾ/ਹਰਿਆਣਾ (ਵੈੱਬ ਡੈਸਕ)- ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਇਕ ਵਾਰ ਫਿਰ ਤੋਂ ਪਟਿਆਲਾ ਵਿਖੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਕੀਤੀ ਗਈ। ਕਿਸਾਨ ਆਗੂ ਅਤੇ ਪ੍ਰਸ਼ਾਸਨ ਵਿਚਾਲੇ ਕੀਤੀ ਗਈ ਮੀਟਿੰਗ ਇਕ ਵਾਰ ਫਿਰ ਤੋਂ ਬੇਨਤੀਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ। ਰਸਤਾ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਸ਼ੰਭੂ ਬਾਰਡਰ 'ਤੇ ਸਰਕਾਰ ਨੂੰ ਰਸਕਾ ਖੋਲ੍ਹਣਾ ਚਾਹੀਦਾ ਹੈ। ਸਾਡਾ ਤਾਂ 13 ਫਰਵਰੀ ਤੋਂ ਇਹੀ ਪ੍ਰਸਤਾਵ ਹੈ ਕਿ ਰਸਤਾ ਖੋਲ੍ਹਿਆ ਜਾਵੇ। ਅਸੀਂ ਪ੍ਰਸ਼ਾਸਨ ਸਾਹਮਣੇ ਆਪਣੀ ਗੱਲ ਰੱਖੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਫ਼ੌਜ ਦੀ ਜੀਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੰਜ਼ਰ ਵੇਖ ਸਹਿਮੇ ਲੋਕ
ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਅਦਾਲਤ ਵਿੱਚ ਨਹੀਂ ਲੈ ਕੇ ਗਏ ਹਾਂ। ਸਰਕਾਰ ਨੇ ਅਜਿਹਾ ਹੀ ਕੀਤਾ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ ਪਰ ਉਹ ਬਿਨਾਂ ਟਰੈਕਟਰ ਟਰਾਲੀ ਤੋਂ ਦਿੱਲੀ ਜਾਣਗੇ। ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ 21 ਤਾਰੀਖ਼ ਨੂੰ ਵੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਹੋਈ ਸੀ। ਮੀਟਿੰਗ ਤੋਂ ਪਹਿਲਾਂ 31 ਅਗਸਤ ਨੂੰ ਸੰਘਰਸ਼ ਦੀ ਬਣਾਈ ਰਣਨੀਤੀ ਕਿਸਾਨ ਨੇਤਾ ਸਰਬਜੀਤ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਟਿਆਲਾ ਵਿਚ ਸਥਿਤ ਗੁਰਦੁਆਰਾ ਦੁਖ਼ ਨਿਵਾਰਣ ਸਾਹਿਬ ਪਹੁੰਚੇ ਸਨ,ਜਿੱਥੇ ਕਿਸਾਨਾਂ ਦੀ ਹੋਰ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਮਲਟੀ-ਸਟੇਟ ਬੈਂਕ ਚੈੱਕ ਫਰਾਡ ਸਿੰਡੀਕੇਟ ਦਾ ਪਰਦਾਫ਼ਾਸ਼, 5 ਮੁਲਜ਼ਮ ਗ੍ਰਿਫ਼ਤਾਰ
ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ 'ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਰਸਤਾ ਸਾਰਿਆਂ ਲਈ ਲਈ ਖੋਲ੍ਹਿਆ ਜਾਵੇ। ਰਸਤਾ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੀ ਪਹਿਲ ਕੇਂਦਰ ਨੂੰ ਕਰਨੀ ਚਾਹੀਦੀ ਹੈ, ਪ੍ਰਸ਼ਾਸਨ ਨੂੰ ਨਹੀਂ। ਉਥੇ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸੇ ਸੰਦਰਭ ਵਿੱਚ ਇਹ ਮੀਟਿੰਗ ਹੋ ਰਹੀ ਹੈ।
ਇਹ ਵੀ ਪੜ੍ਹੋ- NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਟ੍ਰੈਫਿਕ ਪੁਲਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੀਤੇ ਚਲਾਨ
NEXT STORY