ਭਵਾਨੀਗੜ੍ਹ (ਵਿਕਾਸ): ਅੱਜ ਭਵਾਨੀਗੜ੍ਹ ਦੇ ਅਗਰਵਾਲ ਸਭਾ ’ਚ ਬੀ.ਜੇ.ਪੀ. ਦੀ ਮੀਟਿੰਗ ਕਰਨ ਪਹੁੰਚੇ ਪੰਜਾਬ ਦੇ ਆਗੂ ਨੂੰ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਘੇਰ ਲਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰੀ ਪੁਲਸ ਫੋਰਸ ਤਾਇਨਾਤ ਕੀਤਾ ਗਿਆ ਅਤੇ ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ। ਭਾਜਪਾ ਆਗੂ ਅਗਰਵਾਲ ਭਵਨ ’ਚ ਹੀ ਬੰਦ ਸਨ।
ਇਹ ਵੀ ਪੜ੍ਹੋ: ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ
ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ ਲਗਭਗ 51 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਹੁਣ ਤਕ 60 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਾਪਸ ਨਾ ਲੈਣ ਦੀ ਜ਼ਿੱਦ 'ਤੇ ਅਡ਼ੀ ਹੋਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨ ਅਨੁਸਾਰ ਕਾਨੂੰਨਾਂ 'ਚ ਸੋਧ ਕਰਨ ਲਈ ਤਿਆਰ ਹੈ ਪਰ ਇਹ ਕਾਨੂੰਨ ਵਾਪਸ ਨਹੀਂ ਲਏ ਜਾਣਗੇ।
ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮੁਆਫ਼ੀ ਦੇ ਬਾਵਜੂਦ ਪਾਣੀ ਦਾ ਬਿੱਲ ਭੇਜੇ ਜਾਣ ’ਤੇ ਨਿਗਮ ਦੀਆਂ ਟੀਮਾਂ ਵਲੋਂ 5 ਮਰਲੇ ਘਰਾਂ ਦਾ ਸਰਵੇ
NEXT STORY