ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣੀ ਰਿਹਾਇਸ਼ ’ਤੇ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਵਿਖੇ ਬੀਤੇ ਦਿਨ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਸੀ। ਸਿੰਘ ਸਾਹਿਬ ਨੇ ਆਖਿਆ ਕਿ ਨਾਲ ਹੀ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਸਤੀਫਾ ਵਾਪਸ ਲੈਣ ਕਿਉਂਕਿ ਪੰਥ ਨੂੰ ਇਸ ਔਖੇ ਸਮੇਂ ਵਿਚ ਉਨ੍ਹਾਂ ਦੀ ਲੋੜ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 7 ਮੈਂਬਰੀ ਕਮੇਟੀ ਦੇ ਗਠਨ ਨੂੰ ਢਾਈ ਮਹੀਨੇ ਬੀਤ ਗਏ ਹਨ ਪਰ ਕਮੇਟੀ ਦਾ ਕੰਮ ਬਹੁਤ ਹੌਲੀ ਹੈ ਅਤੇ ਕਮੇਟੀ ਨੇ ਰਿਪੋਰਟ ਸੌਂਪੀ ਹੈ ਕਿ ਅਕਾਲੀ ਦਲ ਕਮੇਟੀ ਦਾ ਸਮਰਥਨ ਨਹੀਂ ਕਰ ਰਿਹਾ ਹੈ ਪਰ ਅਸੀਂ ਕਮੇਟੀ ਨੂੰ ਅਕਾਲੀ ਦਲ ਤੋਂ ਸਮਰਥਨ ਲੈਣ ਦੀ ਬਜਾਏ ਆਪਣੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਖਿਆ ਕਿ ਹੁਣ ਤਕ ਮੈਨੂੰ ਕਮੇਟੀ ਦੇ ਕਨਵੀਨਰ ਤੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਿਲਿਆ ਹੈ ਅਤੇ ਕਿਰਪਾਲ ਸਿੰਘ ਬੰਡੂਗਰ ਦਾ ਅਸਤੀਫਾ ਅਜੇ ਤੱਕ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੇ ਕਮੇਟੀ ਦੇ ਬਾਕੀ 5 ਮੈਂਬਰਾਂ ਨੂੰ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਸਿੰਘ ਸਾਹਿਬ ਨੇ ਅੱਗੇ ਆਖਿਆ ਕਿ ਜੇਕਰ ਇਹ ਦੋਵੇਂ ਮੈਂਬਰ ਕਮੇਟੀ ਦਾ ਹਿੱਸਾ ਨਹੀਂ ਹੋਣਗੇ ਤਾਂ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਭਰਤੀ ਕਮੇਟੀ ਦੀ ਅਗਵਾਈ ਕਰਨ ਲਈ ਇਨ੍ਹਾਂ 5 ਮੈਂਬਰਾਂ ’ਚੋਂ ਕੋਆਰਡੀਨੇਟਰ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਹੁਣ ਤੱਕ ਚੱਲ ਰਹੀ ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਨਹੀਂ ਹੈ ਅਤੇ ਇਸ ਲਈ 5 ਮੈਂਬਰੀ ਕਮੇਟੀ ਜਲਦ ਹੀ 2 ਦਸੰਬਰ ਦੇ ਹੁਕਮਨਾਮੇ ਅਨੁਸਾਰ ਭਰਤੀ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਵੱਲੋਂ ਜਨਰਲ ਅਫਸਰ ਕਮਾਂਡਿੰਗ ਇਨ ਚੀਫ ਮਨੋਜ ਕੁਮਾਰ ਦਾ ਸਨਮਾਨ
NEXT STORY