Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    5:08:38 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਗਠਤ ਉੱਚ ਪੱਧਰੀ ਕਮੇਟੀ ਦੀ ਮੀਟਿੰਗ 'ਚ ਲਿਆ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਗਠਤ ਉੱਚ ਪੱਧਰੀ ਕਮੇਟੀ ਦੀ ਮੀਟਿੰਗ 'ਚ ਲਿਆ ਅਹਿਮ ਫ਼ੈਸਲਾ

  • Edited By Anmol Tagra,
  • Updated: 10 Dec, 2023 05:43 AM
Amritsar
meeting of high level committee
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਤ ਕੀਤੀ ਗਈ 5 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਹਾਜ਼ਰ ਹੋਏ। 

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਪੰਜਾਬੀ ਨੌਜਵਾਨ ਦਾ ਕਤਲ, ਜਦ ਖੁੱਲ੍ਹੇ ਅੰਦਰਲੇ ਭੇਤ ਤਾਂ ਸਭ ਰਹਿ ਗਏ ਦੰਗ

ਦੋ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਮੀਡੀਆ ਨੂੰ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਹੋਇਆ ਹੈ। ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੁਲਾਕਾਤ ਲਈ ਸਮਾਂ ਦੇਣ ਵਾਸਤੇ ਪੱਤਰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਇਸ ਕਮੇਟੀ ਦੀ ਮੁੱਢਲੀ ਮੀਟਿੰਗ ਵਿਚ ਭਾਰਤ ਸਰਕਾਰ ਨਾਲ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਦਭਾਵਨਾ ਵਾਲੇ ਮਾਹੌਲ ਵਿਚ ਗੱਲਬਾਤ ਕਰਨ ਦਾ ਨਿਰਣਾ ਕੀਤਾ ਗਿਆ ਹੈ ਅਤੇ ਇਸੇ ਦਿਸ਼ਾ ਵਿਚ ਹੀ ਅਗਲੇ ਕਦਮ ਚੁੱਕੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਕਮੇਟੀ ਮੈਂਬਰਾਂ ਦੇ ਕੀਮਤੀ ਸੁਝਾਵਾਂ ਅਨੁਸਾਰ ਹੀ ਹਰ ਕਦਮ ਉਠਾਇਆ ਜਾਵੇਗਾ ਅਤੇ ਅਸੀਂ ਚਾਹੁੰਦੇ ਹਾਂ ਕਿ ਜਲਦ ਹੀ ਬੰਦੀ ਸਿੰਘਾਂ ਦੇ ਮਾਮਲੇ ’ਚ ਇਕ ਵਧੀਆ ਮਾਹੌਲ ਵਿਚ ਸਰਕਾਰ ਨਾਲ ਗੱਲਬਾਤ ਅੱਗੇ ਤੁਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਤੰਤਰੀ ਤਰੀਕੇ ਨਾਲ ਯਤਨ ਜਾਰੀ ਰੱਖੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਗੋਗਾਮੇੜੀ ਕਤਲਕਾਂਡ 'ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਜ਼ਮਾਨ ਹੈ ਅਤੇ ਇਸ ਦੇ ਹਰ ਮੈਂਬਰ ਨੇ ਆਪਣੇ ਜੁੰਮੇ ਲੱਗੀ ਸੇਵਾ ਸੁਹਿਰਦ ਭਾਵਨਾ ਨਾਲ ਨਿਭਾਉਣ ਦੀ ਵਚਨਬਧਤਾ ਪ੍ਰਗਟਾਈ ਹੈ। ਹਰ ਮੈਂਬਰ ਦੀ ਭਾਵਨਾ ਹੈ ਕਿ ਬੰਦੀ ਸਿੰਘਾਂ ਦਾ ਮਾਮਲਾ ਕਿਸੇ ਸਿੱਟੇ ’ਤੇ ਜ਼ਰੂਰ ਪੁੱਜੇ ਅਤੇ ਆਸ ਹੈ ਕਿ ਇਸ ਵਿਚ ਕਾਮਯਾਬੀ ਮਿਲੇਗੀ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਪਹਿਲਕਦਮੀ ਕਰਨ। ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸਿੱਖ ਆਗੂ ਭਾਈ ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Sri Akal Takht Sahib
  • Bandi Singh
  • Sikh
  • SGPC
  • Harjinder Singh Dhami
  • ਸ੍ਰੀ ਅਕਾਲ ਤਖ਼ਤ ਸਾਹਿਬ
  • ਬੰਦੀ ਸਿੰਘ
  • ਸਿੱਖ
  • ਐੱਸਜੀਪੀਸੀ
  • ਹਰਜਿੰਦਰ ਸਿੰਘ ਧਾਮੀ

ਗੋਗਾਮੇੜੀ ਕਤਲਕਾਂਡ 'ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

NEXT STORY

Stories You May Like

  • decision by sri akal takht sahib in view of the   punjab bandh
    'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • prayers to be held worldwide for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
  • pakistani sikh jatha pays obeisance at takht sri kesgarh sahib
    ਪਾਕਿਸਤਾਨੀ ਸਿੱਖ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, 49 ਮੈਂਬਰੀ ਜਥੇ ਦਾ SGPC ਵੱਲੋਂ ਸਨਮਾਨ
  • shiromani akali dal yatra
    10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗੀ ਸ਼ੁਰੂਆਤ
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ ਵਿਸਤ੍ਰਿਤ ਚਰਚਾ
  • invitation from sgpc religious organizations the birth anniversary guru ramdas
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ...
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
    • moga  cremation  family
      ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
    • kangana ranaut appears via video conference in defamation case
      ਮਾਣਹਾਨੀ ਕੇਸ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ ਕੰਗਣਾ ਰਣੌਤ, ਸੁਣਵਾਈ 5...
    • punjab government  high court  fine
      ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +