ਮੋਗਾ, (ਗਰੋਵਰ, ਗੋਪੀ)- ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ, ਮੋਗਾ ਵਿਖੇ ਹੋਈ। ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੋਹਲਾ ਸਿੰਘ ਬਰਾੜ ਨੇ ਅੱਜ ਦੇ ਹਾਲਾਤ 'ਤੇ ਚਾਨਣਾ ਪਾਇਆ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਮੀਟਿੰਗ 'ਚ ਪੈਨਸ਼ਨਰਾਂ ਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਬਹੁਤ ਸਾਰੀਆਂ ਬੈਂਕਾਂ ਵੱਲੋਂ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਦੀ ਗਣਨਾ ਠੀਕ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ ਅਤੇ ਪੁੱਛਣ 'ਤੇ ਠੀਕ ਤਰ੍ਹਾਂ ਤਸੱਲੀਬਖਸ਼ ਜਵਾਬ ਵੀ ਨਹੀਂ ਦਿੱਤਾ ਜਾਂਦਾ।
ਇਸ ਮੌਕੇ ਜਨਰਲ ਸਕੱਤਰ ਭੁਪਿੰਦਰ ਸਿੰਘ ਸੇਖੋਂ ਨੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖਾਤੇ ਚੰਗੀ ਤਰ੍ਹਾਂ ਚੈੱਕ ਕਰਨ ਅਤੇ ਲੋੜ ਪੈਣ 'ਤੇ ਬੈਂਕਾਂ ਨਾਲ ਲਿਖਤੀ ਰੂਪ 'ਚ ਰਾਬਤਾ ਕਾਇਮ ਕਰਨ, ਜੇ ਫਿਰ ਵੀ ਲੋੜ ਪਵੇ ਤਾਂ ਯੂਨੀਅਨ ਉਨ੍ਹਾਂ ਦੇ ਮਸਲਿਆਂ ਨੂੰ ਲੈ ਕੇ ਸਬੰਧਿਤ ਬੈਂਕ ਨਾਲ ਤਾਲਮੇਲ ਕਰੇਗੀ ਅਤੇ ਲੋੜੀਂਦੀ ਹੋਰ ਕਾਰਵਾਈ ਵੀ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੋਗਾ ਦੇ ਜੀ. ਐੱਮ. ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਰੱਖਿਆ ਸੇਵਾਵਾਂ 'ਚ ਨੌਕਰੀ ਕਰ ਚੁੱਕੇ ਪੈਨਸ਼ਨਰਾਂ ਦੀ ਦੋਹਰੀ ਫੈਮਿਲੀ ਪੈਨਸ਼ਨ ਦੀ ਮੰਗ ਕਰਨ ਵਾਲੇ ਪ੍ਰਾਰਥੀਆਂ ਦੇ ਕੇਸਾਂ ਦਾ ਨਿਪਟਾਰਾ ਵੀ ਨਹੀਂ ਕੀਤਾ ਜਾ ਰਿਹਾ।
ਸੜਕ ਹਾਦਸੇ 'ਚ ਵਿਅਕਤੀ ਦੀ ਮੌਤ
NEXT STORY