ਚੰਡੀਗੜ੍ਹ (ਬਿਊਰੋ) : ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ’ਚ ਮੁੜ ਭਰੋਸਾ ਬਣ ਗਿਆ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਸਾਨ ਭਵਨ ਵਿਖੇ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਜਾ ਰਹੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨਾਲ ਮੁਲਾਕਾਤ ਕਰਨ ਦੌਰਾਨ ਕੀਤਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਪੰਜਾਬ ਸੂਬੇ ’ਚ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣਾ ਹੈ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ
ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਪ੍ਰਿੰਸੀਪਲਜ਼ ਦੀ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ। ਸਕੂਲਾਂ ਨੂੰ ਬਿਹਤਰ ਬਣਾਉਣ ਵਿਚ ਪ੍ਰਿੰਸੀਪਲ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ। ਪ੍ਰਿੰਸੀਪਲ ਨਾ ਸਿਰਫ ਛੁੱਟੀ ਤੋਂ ਬਾਅਦ ਆਪਣਾ ਸਮਾਂ ਸਕੂਲ ਦੀ ਬਿਹਤਰੀ ਲਈ ਖ਼ਰਚ ਕਰਦੇ ਹਨ ਸਗੋਂ ਆਪਣੀ ਜੇਬ ’ਚੋਂ ਪੈਸਾ ਲਗਾ ਕੇ ਵੀ ਸਕੂਲ ਨੂੰ ਸੰਵਾਰਦੇ ਹਨ।
ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਦਾਖ਼ਲਾ ਮੁਹਿੰਮ ਦੇ ਨਤੀਜਿਆਂ ਅਤੇ ਪੰਜਾਬ ਵਾਸੀਆਂ ਤੋਂ ਮਿਲ ਰਹੀ ਫੀਡਬੈਕ ਤੋਂ ਵੀ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ’ਚ ਮੁੜ ਭਰੋਸਾ ਬਣ ਗਿਆ ਹੈ। ਸਿੰਗਾਪੁਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਚੁਣੇ ਗਏ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਨੂੰ ਉੱਚ ਮਿਆਰੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲਾਂ ਦਾ ਇਹ ਬੈਚ 22 ਜੁਲਾਈ ਤੋਂ 29 ਜੁਲਾਈ 2023 ਤੱਕ ਸਿੰਗਾਪੁਰ ਵਿਖੇ ਟਰੇਨਿੰਗ ਹਾਸਲ ਕਰੇਗਾ। ਇਸ ਮੌਕੇ ਟਰੇਨਿੰਗ ਹਾਸਲ ਕਰਨ ਜਾ ਰਹੇ ਪ੍ਰਿੰਸੀਪਲਜ਼ ਨੇ ਚੋਣ ਪ੍ਰਕਿਰਿਆ ਅਤੇ ਬਾਕੀ ਤਜਰਬੇ ਵੀ ਸਿੱਖਿਆ ਮੰਤਰੀ ਨਾਲ ਸਾਂਝੇ ਕੀਤੇ।
ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ
NEXT STORY