ਬਟਾਲਾ (ਮਠਾਰੂ) – ਵੱਡੀ ਲੀਡ ਨਾਲ ਮੈਂਬਰ ਪਾਰਲੀਮੈਂਟ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਹਲਕੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕਰਨ ਲਈ ਪਹੁੰਚੇ ਬਲਾਕ ਫਤਿਹਗੜ੍ਹ ਚੂੜੀਆਂ ਕਾਂਗਰਸੀ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਸੰਮਤੀ ਮੈਂਬਰ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਮਾਰੂ ਫੈਸਲੇ ਅਤੇ ਨੀਤੀਆਂ ਕਾਰਨ ਦੇਸ਼ ਦੇ ਲੋਕਾਂ ਨੇ ਭਾਜਪਾ ਨੂੰ ਕੇਂਦਰੀ ਸੱਤਾ ਤੋਂ ਲਾਂਭੇ ਕਰਨ ਦਾ ਮੰਨ ਬਣਾ ਲਿਆ ਹੈ, ਜਿਸ ਦੀ ਸ਼ੁਰੂਆਤ ਗੁਰਦਾਸਪੁਰ ਦੀ ਸੀਟ ਜਿੱਤ ਕੇ ਕਾਂਗਰਸ ਵੱਲੋਂ ਕੀਤੀ ਗਈ ਹੈ। ਇਸ ਦੌਰਾਨ ਬਲਾਕ ਪ੍ਰਧਾਨ ਭੁੱਲਰ ਨੇ ਐੱਮ. ਪੀ. ਜਾਖੜ ਤੇ ਮੰਤਰੀ ਬਾਜਵਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਜੋ ਵੀ ਜ਼ਿੰਮੇਵਾਰੀ ਵਰਕਰਾਂ ਨੂੰ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪ੍ਰਧਾਨ ਬਲਵਿੰਦਰ ਭੁੱਲਰ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਮੰਤਰੀ ਤ੍ਰਿਪਤ ਬਾਜਵਾ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਕ ਬਲਿਊ ਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ।
'ਆਪ' ਦਾ ਸਵਾਲ 'ਬਾਦਲਾਂ ਵਲੋਂ ਨਿਜੀ ਕੰਪਨੀਆਂ ਨਾਲ ਕੀਤੇ ਮਹਿੰਗੇ ਸਮਝੌਤੇ ਰੱਦ ਕਿਉਂ ਨਹੀਂ ਕਰ ਰਹੀ ਕਾਂਗਰਸ'
NEXT STORY