ਚੰਡੀਗੜ੍ਹ- ਪੰਜਾਬ ਕਾਂਗਰਸ ’ਚ ਚੱਲ ਰਹੇ ਮਤਭੇਦਾਂ ਦਰਮਿਆਨ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਹੁਣ ਵਿਧਾਇਕ ਪਰਗਟ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸਟਾਰ ਨੇਤਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ।

ਇਹ ਵੀ ਪੜ੍ਹੋ- ਮੁਲਾਕਾਤਾਂ ਦਾ ਸਿਲਸਿਲਾ ਜਾਰੀ, ਹੁਣ ਕੈਪਟਨ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਪ੍ਰਤਾਪ ਬਾਜਵਾ
ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਦੇ ਚਰਚਿਆਂ ਦਰਮਿਆਨ ਅੱਜ ਸਾਰਾ ਦਿਨ ਉਨ੍ਹਾਂ ਦੀ ਪਟਿਆਲਾ ਯਾਦਵਿੰਦਰਾ ਕਾਲੋਨੀ ਵਿਖੇ ਸਥਿਤ ਰਿਹਾਇਸ਼ ਸਿਆਸਤ ਦਾ ਕੇਂਦਰ ਬਿੰਦੂ ਬਣੀ ਰਹੀ, ਜਿਸ ’ਚ ਤਕਰੀਬਨ ਦਰਜਨ ਦੇ ਕਰੀਬ ਵਿਧਾਇਕਾਂ ਨੇ ਹਾਜ਼ਰੀ ਭਰੀ, ਜਿਸ ’ਚ ਹੁਣ ਵਿਧਾਇਕ ਪਰਗਟ ਸਿੰਘ ਦਾ ਵੀ ਨਾਂ ਜੁੜ ਗਿਆ ਹੈ।

ਇਹ ਵੀ ਪੜ੍ਹੋ- ਮਰਚੈਂਟ ਨੇਵੀ ਦੇ ਕੈਪਟਨ ਦਾ ਜਾਅਲੀ ਫੇਸਬੁੱਕ ਅਕਾਊਂਟ ਬਣਾ ਕੇ ਠੱਗੀ ਮਾਰਨ ਦੀ ਕੋਸ਼ਿਸ਼, ਪੈਸਿਆਂ ਦੀ ਕੀਤੀ ਮੰਗ
ਦੱਸ ਦੇਈਏ ਕਿ ਵਿਧਾਇਕ ਪਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਖ਼ਿਲਾਫ਼ ਬੇਅਦਬੀ ਮਾਮਲੇ ਨੂੰ ਲੈ ਕੇ ਸ਼ਬਦੀ ਹਮਲੇ ਕੀਤੇ ਗਏ ਸਨ। ਉਨ੍ਹਾਂ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਸਬੰਧੀ ਕੈਪਟਨ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੈਪਟਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਰਨ ਨੂੰ ਤਾਂ ਬਹੁਤ ਕੁਝ ਹੋ ਸਕਦਾ ਹੈ ਪਰ ਗੱਲ ਤਾਂ ਨੀਅਤ ਦੀ ਹੈ। ਪਰਗਟ ਸਿੰਘ ਨੇ ਕੈਪਟਨ ’ਤੇ ਸਿੱਧੇ ਤੌਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਪਾਰਟੀਆਂ ਕੋਈ ਮਾੜੀਆਂ ਨਹੀਂ ਹੁੰਦੀਆਂ ਸਗੋਂ ਉਨ੍ਹਾਂ ਨੂੰ ਚਲਾਉਣ ਵਾਲੇ ਬੰਦੇ ਮਾੜੇ ਹੁੰਦੇ ਹਨ।
ਮਰਚੈਂਟ ਨੇਵੀ ਦੇ ਕੈਪਟਨ ਦਾ ਜਾਅਲੀ ਫੇਸਬੁੱਕ ਅਕਾਊਂਟ ਬਣਾ ਕੇ ਠੱਗੀ ਮਾਰਨ ਦੀ ਕੋਸ਼ਿਸ਼, ਪੈਸਿਆਂ ਦੀ ਕੀਤੀ ਮੰਗ
NEXT STORY