ਜਲੰਧਰ (ਵੈੱਬ ਡੈਸਕ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕੱਲ੍ਹ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮੈਗਾ-PTM ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਾਪੇ-ਅਧਿਆਪਕਾਂ ਦੀ ਮਿਲਣੀ ਦਾ ਪ੍ਰੋਗਰਾਮ ਸਵੇਰੇ 9.30 ਵਜੇ ਤੋਂ ਲੈ ਕੇ ਦੁਪਹਿਰ 3.30 ਵਜੇ ਤੱਕ ਹੋਵੇਗਾ। ਇਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਪਿਆਂ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਖ਼ਾਸ ਅਪੀਲ ਕੀਤੀ ਗਈ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਸਾਲ ਤੋਂ ਇਹ ਰੀਤ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਕਾਫ਼ੀ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਕਰੀਬ 19 ਲੱਖ ਮਾਤਾ-ਪਿਤਾ ਮਾਪੇ-ਅਧਿਆਪਕ ਮਿਲਣੀ ਵਿਚ ਆਪਣੇ ਬੱਚਿਆਂ ਦੀ ਪਰਫਾਰਮੈਂਸ ਨੂੰ ਜਾਣਨ ਲਈ ਪਹੁੰਚੇ ਸਨ। ਉਨ੍ਹਾਂ ਇਸ ਦੌਰਾਨ ਮਾਪਿਆਂ ਨੂੰ ਖ਼ਾਸ ਅਪੀਲ ਕਰਦੇ ਹੋਏ ਕਿਹਾ ਕਿ ਕੱਲ੍ਹ ਸਰਕਾਰੀ ਸਕੂਲਾਂ ਵਿਚ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਵਿਚ ਬੱਚਿਆਂ ਦੇ ਮਾਤਾ-ਪਿਤਾ ਜ਼ਰੂਰ ਜਾਣ ਅਤੇ ਬੱਚਿਆਂ ਦੀ ਵਿਦਿਅਕ ਪਰਫਾਰਮੈਂਸ ਬਾਰੇ ਜਾਣਕਾਰੀ ਲੈਣ।
ਇਹ ਵੀ ਪੜ੍ਹੋ : ਪਿੰਡਾਂ 'ਚ ਮਰੀਜ਼ਾਂ ਦੀ ਸਹੂਲਤ ਲਈ ਮਾਨ ਸਰਕਾਰ ਦੀ ਵਿਸ਼ੇਸ਼ ਯੋਜਨਾ, ਇਨ੍ਹਾਂ 500 ਸਿਹਤ ਕੇਂਦਰਾਂ ਦਾ ਹੋਵੇਗਾ ਨਵੀਨੀਕਰਨ
ਇਸ ਦੇ ਨਾਲ ਹੀ ਪੰਜਾਬ ਵਿਚ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਗਵਾਹ ਵੀ ਬਣਨ ਅਤੇ ਸਰਕਾਰੀ ਸਕੂਲਾਂ ਵਿਚ ਹੋਏ ਰਿਕਾਰਡ ਤੋੜ ਸੁਧਾਰਾਂ ਨੂੰ ਵੇਖਣ। ਸਕੂਲ ਆਫ਼ ਐਮੀਨੈਂਸ ਨੂੰ ਵੇਖਣ ਅਤੇ ਜਾਣਕਾਰੀ ਲੈਣ ਤਾਂਕਿ ਬੱਚਿਆਂ ਦੇ ਬਿਹਤਰ ਭਵਿੱਖ ਮਾਪਿਆਂ ਨੂੰ ਵੀ ਤਸੱਲੀ ਹੋਵੇ ਕਿ ਉਨ੍ਹਾਂ ਵੱਲੋਂ ਚੁਣੀ ਹੋਈ ਸਰਕਾਰ ਕਿਵੇਂ ਉਨ੍ਹਾਂ ਦੇ ਬੱਚਿਆਂ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਪੇ ਵੀ ਸਕੂਲ ਦੇ ਅਧਿਆਪਕਾਂ ਨੂੰ ਸੁਝਾਅ ਦੇਣਾ ਚਾਹੁੰਦੇ ਹੋਣ ਤਾਂ ਉਹ ਵੀ ਸੁਝਾਅ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮਾਤਾ-ਪਿਤਾ ਦੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ, ਮੇਰੀ ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਕੱਲ੍ਹ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਦਾ ਹਿੱਸਾ ਜ਼ਰੂਰ ਬਣਨ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਨੂੰ ਮਿਲਣ ਦੀ ਇੱਛਾ ਰਹਿ ਗਈ ਅਧੂਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਵਿਚ ਮਹਿੰਗੀ ਹੋ ਸਕਦੀ ਹੈ ਬਿਜਲੀ, 11 ਫੀਸਦੀ ਤਕ ਵੱਧ ਸਕਦੇ ਨੇ ਰੇਟ
NEXT STORY