ਜਲੰਧਰ (ਧਵਨ) - ਰਾਸ਼ਟਰਪਤੀ ਅਹੁਦੇ ਲਈ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸਾਂਝੀ ਉਮੀਦਵਾਰ ਮੀਰਾ ਕੁਮਾਰ 9 ਜੁਲਾਈ ਨੂੰ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਕੇ ਸਮਰਥਨ ਮੰਗੇਗੀ। ਮੀਰਾ ਕੁਮਾਰ 9 ਨੂੰ ਚੰਡੀਗੜ੍ਹ ਆ ਰਹੀ ਹੈ। ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਰਾਮਨਾਥ ਕੋਵਿੰਦ ਪਹਿਲਾਂ ਹੀ ਚੰਡੀਗੜ੍ਹ ਦਾ ਦੌਰਾ ਕਰ ਚੁੱਕੇ ਹਨ । ਸਭ ਤੋਂ ਪਹਿਲਾਂ ਮੀਰਾ ਕੁਮਾਰ ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰੇਗੀ ਅਤੇ ਦੁਪਹਿਰ ਬਾਅਦ ਉਨ੍ਹਾਂ ਦਾ ਪੰਜਾਬ ਦੇ 77 ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਮੀਰਾ ਕੁਮਾਰ ਵਲੋਂ ਕਾਂਗਰਸ ਦੇ 4 ਲੋਕ ਸਭਾ ਸੰਸਦ ਮੈਂਬਰਾਂ ਅਤੇ 3 ਰਾਜ ਸਭਾ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਮੀਰਾ ਕੁਮਾਰ ਦੇ ਪੱਖ 'ਚ ਸਮਰਥਨ ਲੈਣ ਲਈ ਆਮ ਆਦਮੀ ਪਾਰਟੀ ਦੇ ਸਸਪੈਂਡ ਹੋਏ ਸੰਸਦ ਮੈਂਬਰਾਂ ਨੂੰ ਵੀ ਲੁਭਾਉਣ ਦੀਆਂ ਕੋਸ਼ਿਸ਼ਾਂ ਕਾਂਗਰਸ ਵਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਅਜੇ ਤਕ ਐਲਾਨ ਨਹੀਂ ਕੀਤਾ ਹੈ ਕਿ ਉਹ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਕਿਸ ਦਾ ਸਾਥ ਦੇਣਗੇ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਵਿਧਾਇਕ ਦੀ ਤੁਲਨਾ 'ਚ ਸੰਸਦ ਮੈਂਬਰ ਦੇ ਵੋਟ ਦੀ ਜ਼ਿਆਦਾ ਅਹਿਮੀਅਤ ਰਹਿੰਦੀ ਹੈ।
ਚੋਰੀ ਦੇ ਮਾਮਲੇ 'ਚ ਕਾਬੂ ਕੀਤੇ ਦੋਸ਼ੀ ਕੋਲੋਂ ਐਕਟਿਵਾ ਤੇ 2 ਐੱਲ. ਸੀ. ਡੀਜ਼ ਬਰਾਮਦ
NEXT STORY