ਲੁਧਿਆਣਾ (ਹਿਤੇਸ਼)- ਡਾ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਇਸ ਘਟਨਾ ਨੂੰ ਸਿਰਫ਼ ਇਕ ਖ਼ੁਦਕੁਸ਼ੀ ਨਹੀਂ, ਸਗੋਂ ਸਰਕਾਰੀ ਦਬਾਅ ਅਤੇ ਰਾਜਨੀਤਿਕ ਦਖ਼ਲਅੰਦਾਜ਼ੀ ਕਾਰਨ ਇਕ ਇਮਾਨਦਾਰ ਅਧਿਕਾਰੀ ਦਾ ਕਤਲ ਕਰਾਰ ਦਿੱਤਾ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਮਰਨ ਤੋਂ ਪਹਿਲਾਂ ਡਾ. ਰੰਧਾਵਾ ਵੱਲੋਂ ਬਣਾਈ ਗਈ ਵੀਡੀਓ ਸਪੱਸ਼ਟ ਕਰਦੀ ਹੈ ਕਿ ਉਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਬਾਅ ਅਤੇ ਧਮਕੀਆਂ ਤੋਂ ਡਰੇ ਹੋਏ ਸਨ। ਇਹ ਬਹੁਤ ਗੰਭੀਰ ਦੋਸ਼ ਹਨ, ਜਿਨ੍ਹਾਂ ਨੂੰ ਕਿਸੇ ਵੀ ਹਾਲਤ 'ਚ ਹਲਕਾ ਨਹੀਂ ਲਿਆ ਜਾ ਸਕਦਾ। ਸਿਰਫ਼ ਅਸਤੀਫ਼ਾ ਦੇਣਾ ਕਾਫ਼ੀ ਨਹੀਂ, ਲਾਲਜੀਤ ਸਿੰਘ ਭੁੱਲਰ ਦੀ ਤੁਰੰਤ ਗ੍ਰਿਫਤਾਰੀ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਸਿੱਧਾ ਸਿੱਧਾ “ਅਬੇਟਮੈਂਟ ਟੂ ਸੁਸਾਈਡ” ਦਾ ਬਣਦਾ ਹੈ ਅਤੇ ਇਸ ਦੀ ਜਾਂਚ ਕਿਸੇ ਰਾਜ ਸਰਕਾਰ ਦੇ ਅਧੀਨ ਨਹੀਂ ਛੱਡੀ ਜਾ ਸਕਦੀ। ਇਸ ਲਈ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਕਿਸੇ ਉੱਚ ਪੱਧਰੀ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਇਹ ਵੀ ਪੜ੍ਹੋ: ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ ਦੋਸਤ ਨੂੰ ਮਿਲਣ ਗਈ ਸੀ ਕੁੜੀ
ਡਾ. ਅਮਰ ਸਿੰਘ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ 'ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਸੂਬੇ 'ਚ ਅਧਿਕਾਰੀ ਸੁਰੱਖਿਅਤ ਨਹੀਂ, ਆਮ ਲੋਕ ਸੁਰੱਖਿਅਤ ਨਹੀਂ ਅਤੇ ਕਾਨੂੰਨ ਦੀ ਧੱਜੀਆਂ ਉਡ ਰਹੀਆਂ ਹਨ। ਲੁੱਟਾਂ, ਕਤਲਾਂ, ਨਸ਼ਿਆਂ ਅਤੇ ਰਾਜਨੀਤਿਕ ਦਬਾਅ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜੋ ਕਿ ਆਮ ਆਦਮੀ ਪਾਰਟੀ ਦੀ ਨਾਕਾਮ ਹਕੂਮਤ ਦਾ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਇਕ ਸਰਕਾਰੀ ਅਧਿਕਾਰੀ ਨੂੰ ਆਪਣੇ ਫਰਜ਼ ਨਿਭਾਉਣ ਲਈ ਆਪਣੀ ਜਾਨ ਦੇਣੀ ਪਵੇ ਤਾਂ ਇਸ ਤੋਂ ਵੱਡੀ ਨਾਕਾਮੀ ਕਿਸੇ ਸਰਕਾਰ ਦੀ ਨਹੀਂ ਹੋ ਸਕਦੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਦੀ ਪੂਰੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ 'ਚ ਡਰ ਅਤੇ ਦਬਾਅ ਦਾ ਮਾਹੌਲ ਬਣ ਚੁੱਕਾ ਹੈ। ਡਾ. ਅਮਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਲੋਕ ਇਸ ਅਨਿਆਇ ਖ਼ਿਲਾਫ਼ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਣਗੇ। ਇਹ ਲੜਾਈ ਸਿਰਫ਼ ਇਕ ਪਰਿਵਾਰ ਲਈ ਨਹੀਂ, ਸਗੋਂ ਪੰਜਾਬ ਦੇ ਹਰ ਇਮਾਨਦਾਰ ਅਧਿਕਾਰੀ ਅਤੇ ਆਮ ਨਾਗਰਿਕ ਲਈ ਹੈ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਇਸ ਜ਼ੁਲਮ ਦਾ ਜਵਾਬ ਜ਼ਰੂਰ ਦੇਣਗੇ।
ਇਹ ਵੀ ਪੜ੍ਹੋ: ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ', ਮਜੀਠੀਆ ਨੇ ਘੇਰੀ ਮਾਨ ਸਰਕਾਰ (Video)
NEXT STORY