ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)-ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਐੱਮ. ਐੱਲ. ਏ. ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਹਲਕੇ ਦੇ ਪਿੰਡਾਂ ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ, ਦਾਨਗੜ੍ਹ 'ਚ ਜਨਤਕ ਮੀਟਿੰਗਾਂ ਕੀਤੀਆਂ।
ਇਸ ਸਮੇਂ ਭਗਵੰਤ ਮਾਨ ਨੇ ਹਲਕਾ ਵਾਸੀਆਂ ਦੇ ਰੂ-ਬਰੂ ਹੁੰਦਿਆਂ ਕਿਹਾ ਕਿ ਉਹ ਪੰਜਾਬ ਦੇ ਹਰ ਮੁੱਦੇ ਨੂੰ ਲੋਕ ਸਭਾ 'ਚ ਚੁੱਕ ਰਹੇ ਹਨ ਅਤੇ ਹਲਕੇ ਦੇ ਵਿਕਾਸ ਲਈ ਐੱਮ. ਪੀ. ਕੋਟੇ 'ਚੋਂ ਗ੍ਰਾਂਟਾਂ ਜਾਰੀ ਕਰ ਰਹੇ ਹਨ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਾਅਦੇ ਤੋਂ ਭੱਜ ਰਹੀ ਹੈ। ਇਸ ਦੌਰਾਨ ਮਾਸਟਰ ਪ੍ਰੇਮ ਕੁਮਾਰ ਜਨਰਲ ਸਕੱਤਰ ਪੰਜਾਬ, ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਸੰਦੀਪ ਸਿੰਘ ਸੇਖੋਂ ਬਲਾਕ ਪ੍ਰਧਾਨ, ਯਾਦਵਿੰਦਰ ਸਿੰਘ ਕਾਲਾ ਵਾਲੀਆ ਬਲਾਕ ਪ੍ਰਧਾਨ, ਰੋਹਿਤ ਸ਼ਰਮਾ ਆਦਿ ਹਾਜ਼ਰ ਸਨ।
ਮੌਲਵੀ ਨੂੰ ਕੁੱਟਮਾਰ ਕੇ ਕੀਤਾ ਗੰਭੀਰ ਜ਼ਖਮੀ
NEXT STORY