ਮੋਗਾ,(ਆਜ਼ਾਦ)—ਕੈਂਪ ਭੀਮ ਨਗਰ ਮੋਗਾ ਨਿਵਾਸੀ ਵਿਨੋਦ ਕੁਮਾਰ (41) ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਘਰ 'ਚ ਹੀ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਫੋਕਲ ਪੁਆਇੰਟ ਪੁਲਸ ਚੌਕੀ ਦੇ ਹੌਲਦਾਰ ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕੀਤੀ।
ਹੌਲਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ 25-26 ਸਾਲਾਂ ਤੋਂ ਕਬਾੜ ਦਾ ਕੰਮ ਕਰਦੇ ਸਿਕੰਦਰ ਲਾਲ ਕੋਲ ਕੰਮ ਕਰਦਾ ਸੀ, ਉਸ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ ਪਰ ਬੱਚਾ ਨਾ ਹੋਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਬੀਮਾਰ ਹੋਣ 'ਤੇ ਘਰ 'ਚ ਹੀ ਪਈ ਕੋਈ ਗਲਤ ਦਵਾਈ ਪੀ ਲਈ, ਜਿਸ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ ਤੇ ਉਸ ਨੂੰ ਵਾਰਿਸਾਂ ਨੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਅੱਜ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।
ਚੰਡੀਗੜ੍ਹ 'ਚ ਸੰਗਰੂਰ ਦੇ ਵਿਧਾਇਕ ਵਿਜੇ ਇੰਦਰ ਸਿੰਗਲਾ ਦੀ ਗੱਡੀ ਦਾ ਚਾਲਾਨ
NEXT STORY