ਬਰੇਟਾ (ਬਾਂਸਲ) : ਪਿੰਡ ਕਾਹਨਗੜ੍ਹ ’ਚ ਨਹਿਰ ਕਿਨਾਰੇ 32 ਸਾਲਾ ਨੌਜਵਾਨ ਵੱਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਮਾਮਲੇ ’ਚ ਪੁਲਸ ਥਾਣਾ ਬਰੇਟਾ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਕਾਹਨਗੜ੍ਹ ’ਚ ਨਹਿਰ ਕਿਨਾਰੇ ਦਰੱਖਤ ਨਾਲ ਲਟਕਦੀ ਲਾਸ਼ ਮਿਲੀ। ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਉਰਫ਼ ਨਿੱਕਾ ਸਿੰਘ ਵਾਸੀ ਜੁਗਲਾਣ ਨੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਹੈ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਪਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ 6-7 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਆਰਥਿਕ ਸਥਿਤੀ ਨਾ ਠੀਕ ਹੋਣ ਕਾਰਨ ਉਸ ਨੇ ਮੌਤ ਵਾਲਾ ਕਦਮ ਚੁੱਕ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਲੁਟੇਰਿਆਂ ਦਾ 'ਜੰਗਲਰਾਜ': ਰਾਹ ਜਾਂਦੇ ਨੌਜਵਾਨ ਨੂੰ ਸ਼ਰੇਆਮ ਲੁੱਟਿਆ, ਤਮਾਸ਼ਬੀਨ ਬਣੇ ਰਹੇ ਲੋਕ
NEXT STORY