ਮੋਹਾਲੀ : ਇਥੋਂ ਦੇ ਰਾਧਾ ਸੁਆਮੀ ਚੌਂਕ ਨੇੜੇ ਅੱਜ ਤੜਕਸਾਰ ਮਰਸਡੀਜ਼ ਕਾਰ ਅਤੇ ਅਰਟਿਗਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ਵਿਚੋਂ ਦੋ ਨਿੱਜੀ ਹਸਪਤਾਲ ਵਿਚ ਦਾਖਲ ਹਨ ਜਦਕਿ ਇਕ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਣ ਪੀ. ਜੀ. ਆਈ. ਰੈਫ਼ਰ ਕੀਤਾ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਕਾਰਾਂ ਦੇ ਪਰਖਚੇ ਉੱਡ ਗਏ। ਇਸ ਤੋਂ ਬਾਅਦ ਮਰਸਡੀਜ਼ ਕਾਰ ਸਾਈਕਲ ਸਵਾਰ ਦੋ ਲੋਕਾਂ ਨੂੰ ਦਰੜਦੀ ਹੋਈ ਰੇਲਿੰਗ ਨਾਲ ਜਾ ਟਕਰਾਈ। ਉਧਰ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪਟਿਆਲਾ : ਰਜਿੰਦਰਾ ਹਸਪਤਾਲ ਦਾ ਹੈਰਾਨ ਕਰਦਾ ਮਾਮਲਾ, 4 ਸਾਲਾ ਬੱਚੇ ਦੇ ਢਿੱਡ ’ਚੋ ਜੋ ਨਿਕਲਿਆ ਦੇਖ ਡਾਕਟਰਾਂ ਦੇ ਵੀ ਉੱਡੇ ਹੋਸ਼
ਹਾਦਸਾ ਸ਼ਨੀਵਾਰ ਸਵੇਰੇ ਲਗਭਗ 5 ਵਜੇ ਦੇ ਕਰੀਬ ਰਾਧਾ ਸੁਆਮੀ ਚੌਕ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਨੰਬਰ ਮਰਸਡੀਜ਼ ਗੱਡੀ ਟੈਕਸੀ ਦੇ ਤੌਰ ’ਤੇ ਚੱਲ ਰਹੀ ਅਰਟਿਗਾ ਕਾਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਕਾਰਾਂ ਦੇ ਪਰਖਚੇ ਉੱਡ ਗਏ। ਮਰਸਡੀਜ਼ ਕਾਰ ਇੰਨੀ ਤੇਜ਼ ਸੀ ਕਿ ਅਰਟਿਗਾ ਨਾਲ ਟਕਰਾਉਣ ਤੋਂ ਬਾਅਦ ਵੀ ਉਹ ਨਹੀਂ ਰੁਕੀ ਸਗੋਂ ਸੜਕ ਦੇ ਇਕ ਪਾਸੇ ਜਾ ਰਹੇ ਦੋ ਸਾਈਕਲ ਸਵਾਰਾਂ ਨੂੰ ਦਰੜਦੀ ਹੋਈ, ਰੇਲਿੰਗ ਨਾਲ ਜਾ ਵੱਜੀ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੇ ਸਖ਼ਤ ਹੁਕਮ, ਵਿਦਿਅਕ ਅਦਾਰੇ ਬੰਦ, ਸਿਨੇਮਾ ਘਰਾਂ ਤੇ ਬਾਜ਼ਾਰਾਂ ਲਈ ਹੁਕਮ ਜਾਰੀ
ਹਾਦਸੇ ਸਮੇਂ ਮਰਸਡੀਜ਼ ਵਿਚ ਤਿੰਨ ਨੌਜਵਾਨ ਸਵਾਰ ਸਨ। ਏਅਰ ਬੈਗ ਖੁੱਲ੍ਹਣ ਕਾਰਣ ਮਰਸਡੀਜ਼ ਸਵਾਰ ਤਿੰਨੇ ਨੌਜਵਾਨਾਂ ਦੀ ਜਾਨ ਬਚ ਗਈ। ਜਦਕਿ ਤਿੰਨ ਹੋਰਾਂ ਦੀ ਮੌਤ ਹੋ ਗਈ। ਉਧਰ ਪੁਲਸ ਵਲੋਂ ਮਰਸਡੀਜ਼ ਕਾਰ ਦੇ ਨੰਬਰ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਦੋ ਸਕੀਆਂ ਭੈਣਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ ਕਾਤਲ 24 ਘੰਟਿਆਂ ’ਚ ਗ੍ਰਿਫ਼ਤਾਰ
21 ਦੀ ਰੈਲੀ ਲਈ ਪੁਲਸ ਨੇ ਕੀਤਾ ਰੂਟ ਮੈਪ ਤਿਆਰ
NEXT STORY