ਅੰਮ੍ਰਿਤਸਰ/ਜਲੰਧਰ (ਗੁਰਿੰਦਰ ਸਾਗਰ, ਕਮਲ, ਧਵਨ) - ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਫੈੱਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਪੰਜਾਬ ਪ੍ਦੇਸ਼ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਰਾਜ ਪੱਧਰੀ ਪੰਜਾਬ ਐਕਸਪੋਰਟ ਸੰਮੇਲਨ-2021 ਕਰਵਾਏ ਗਏ। ਇਸ ਮੌਕੇ ਰਾਜ ਭਰ ’ਚੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ ਤੇ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ. ਐੱਲ. ਯੂ. ਦੀ ਲੋੜ ਨੂੰ ਖ਼ਤਮ ਕਰਨਾ ਅਜਿਹੇ ਫ਼ੈਸਲੇ ਹਨ, ਜੋ ਕਾਰੋਬਾਰ ਨੂੰ ਵਧਾਉਣ ਲਈ ਸਦੀਆਂ ਤੱਕ ਜਾਣੇ ਜਾਂਦੇ ਰਹਿਣਗੇ। 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆ ਕੇ ਇੰਸਪੈਕਟਰੀ ਰਾਜ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਸੋਨੀ ਨੇ ਕਿਹਾ ਕਿ ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਲਾਗੂ ਕੀਤਾ ਹੈ, ਜਿਸ ਦਾ ਕਾਰੋਬਾਰੀ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ’ਚ ਜਲਦੀ ਇਕ ਕੰਨਵੈਨਸ਼ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਬਹੁਤ ਆਸਾਨੀ ਨਾਲ ਕਰ ਸਕਣਗੇ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ’ਚ 50 ਫੀਸਦੀ ਕਟੌਤੀ ਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤਾ ਹੈ। ਸੂਬੇ ਦੇ ਵਿਕਾਸ ’ਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਰਾਜ ਦੀ ਰੀੜ੍ਹ ਦੀ ਹੱਡੀ ਹਨ ਤੇ ਅਸੀਂ ਇਸ ਨੂੰ ਲਗਾਤਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਮੋਹਾਲੀ ਵਿਖੇ ਫਿਲਮ ਸਿਟੀ ਬਣਾਈ ਜਾਵੇਗੀ। ਸੋਨੀ ਨੇ ਦੱਸਿਆ ਕਿ ਸਰਕਾਰ ਵਲੋ ਉਦਯੋਗਪਤੀਆਂ ਨੂੰ ਦਿੱਤੀਆਂ ਰਾਹਤਾਂ ਕਾਰਨ ਪੰਜਾਬ ’ਚ 1 ਲੱਖ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਹੋਇਆ ਹੈ। ਰਾਜ ਭਰ ਦੇ ਫੋਕਲ ਪੁਆਇੰਟਾਂ ਦਾ ਵਿਕਾਸ ਕਰਨ ਲਈ 150 ਕਰੋੜ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਪਣੀਆਂ 9 ਮੰਗਾਂ ਸਰਕਾਰ ਕੋਲ ਰੱਖੀਆਂ ਗਈਆਂ ਸਨ, ਜਿਨ੍ਹਾਂ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ ਤੇ ਉਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ
ਸੋਨੀ ਨੇ ਕਿਹਾ ਕਿ ਸਰਕਾਰਾਂ ਉਦਯੋਗਪਤੀ ਤੇ ਵਪਾਰੀਆਂ ਦੇ ਟੈਕਸ ਨਾਲ ਚੱਲਦੀਆਂ ਹਨ ਅਤੇ ਸਰਕਾਰ ਦਾ ਫਰਜ਼ ਹੈ ਕਿ ਉਹ ਉਦਯੋਗਾਂ ਨੂੰ ਵਿਕਸਤ ਕਰੇ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ। ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਰਵਾ ਕੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਅਸ਼ਵਨੀ ਪੱਪੂ ਆਦਿ ਪੰਜਾਬ ਭਰ ਤੋਂ ਆਏ ਉਦਯੋਗਪਤੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸਮੱਗਲਰਾਂ, ਗੈਂਗਸਟਰਾਂ ਦਾ ਸੁਮੇਲ ਖ਼ਤਰਨਾਕ: ਹੈਰੋਇਨ ਦੀ ਵੱਡੀ ਖੇਪ ਮੰਗਵਾਉਣ ਦਾ ਰਿਕਾਰਡ ਤੋੜ ਚੁੱਕਾ ਹੈ ‘ਚੀਂਦਾ’
ਲੁਧਿਆਣਾ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਦਾ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਹੋਇਆ ਅੰਤਿਮ ਸੰਸਕਾਰ
NEXT STORY