ਜੈਤੋ (ਪਰਾਸ਼ਰ) : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ 'ਚ ਕਿਹਾ, ''ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦੀ ਹਾਂ। ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਨੇ ਪਿਆਰ, ਦਇਆ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਇਕਜੁੱਟ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਗੁਰੂ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਡੇ ਸਾਰਿਆਂ 'ਚ ਰਾਸ਼ਟਰਵਾਦ ਦੀ ਭਾਵਨਾ ਨੂੰ ਪ੍ਰੇਰਿਤ ਕਰਦੀਆਂ ਹਨ।"
ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨੇ ਕਾਰਨ 25 ਟ੍ਰੇਨਾਂ ਰੱਦ, 9 ਸ਼ਾਰਟ ਟਰਮੀਨੇਟ ਤੇ 15 ਨੂੰ ਕਰਨਾ ਪਿਆ ਡਾਇਵਰਟ, ਯਾਤਰੀ ਪ੍ਰੇਸ਼ਾਨ
ਦਿੱਲੀ 'ਚ ਅੱਜ ਡਰਾਈ ਡੇਅ
ਦਿੱਲੀ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕਰਦਿਆਂ 24 ਨਵੰਬਰ ਨੂੰ ਡਰਾਈ ਡੇਅ ਐਲਾਨਿਆ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਇਕ 'ਸ਼ੁੱਧੀ ਪੱਤਰ' ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਸ਼ਰਾਬ ਦੀਆਂ ਦੁਕਾਨਾਂ ਕ੍ਰਿਸਮਸ (25 ਦਸੰਬਰ) ਦੀ ਬਜਾਏ 24 ਨਵੰਬਰ (ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ) ਨੂੰ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਵਿਭਾਗ ਨੇ 29 ਸਤੰਬਰ ਨੂੰ ਜਾਰੀ ਆਪਣੇ ਹੁਕਮਾਂ ਵਿੱਚ ਅਕਤੂਬਰ-ਦਸੰਬਰ ਦੌਰਾਨ 25 ਦਸੰਬਰ ਸਮੇਤ 6 ਡਰਾਈ ਡੇਅ ਐਲਾਨੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਇਸ ਨੂੰ ਬਦਲ ਦਿੱਤਾ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਡਰਾਈ ਡੇਅ ਹੋਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਦੇ ਧਰਨੇ ਕਾਰਨ 25 ਟ੍ਰੇਨਾਂ ਰੱਦ, 9 ਸ਼ਾਰਟ ਟਰਮੀਨੇਟ ਤੇ 15 ਨੂੰ ਕਰਨਾ ਪਿਆ ਡਾਇਵਰਟ, ਯਾਤਰੀ ਪ੍ਰੇਸ਼ਾਨ
NEXT STORY