Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:00:33 PM

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ...

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ

PUNJAB News Punjabi(ਪੰਜਾਬ)

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ

  • Edited By Sandeep Kumar,
  • Updated: 26 Sep, 2026 09:00 AM
Amritsar
message of gurmat reached thousands of villages through
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਬੀਬੀ ਗਨੀਵ ਕੌਰ, ਬਾਬਾ ਮੇਜਰ ਸਿੰਘ ਸੋਢੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਹੋਈਆਂ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵੀਚਾਰ ਕਰਦਿਆਂ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤ ਦੇ ਭਰਵੇਂ ਸਹਿਯੋਗ ਨਾਲ ਜਿਸ ਮੰਤਵ ਨੂੰ ਲੈ ਕੇ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਕੀਤਾ ਗਿਆ ਸੀ, ਸੰਗਤਾਂ ਵੱਲੋਂ ਮਿਲਿਆ ਸਹਿਯੋਗ ਉਸ ਦੀ ਪੂਰਤੀ ਨੂੰ ਬਿਆਨ ਕਰਦਾ ਹੈ। ਇਸ ਮਾਰਚ ਦੌਰਾਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤ ਨਾਲ ਸਿੱਧਾ ਸੰਵਾਦ ਹੋਇਆ ਅਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਾਰਚ ਦਾ ਮੁੱਖ ਸੰਦੇਸ਼ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਮਤਿ ਵਿਚਾਰਧਾਰਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਦੇ ਸਿਧਾਂਤ ਨਾਲ ਜੋੜਨਾ ਰਿਹਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਤੇ ਕਿਰਤ ਕਰਨ ਲਈ ਪ੍ਰੇਰਿਤ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਕੇਸ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਪ੍ਰਣ ਕਰਨਾ ਇੱਕ ਮਹੱਤਵਪੂਰਨ ਉਪਲਬਧੀ ਹੈ। ਉਨ੍ਹਾਂ ਕਿਹਾ ਖਾਲਸਾ ਮਾਰਚ ਦੌਰਾਨ ਸੰਗਤ ਦੇ ਵਿਚਾਰ ਅਤੇ ਸਵਾਲ ਸੁਣਨ ਦਾ ਵੀ ਮੌਕਾ ਮਿਲਿਆ, ਜਿਸ ਨਾਲ ਸਿੱਖ ਸੰਸਥਾਵਾਂ ਦੀਆਂ ਜ਼ਿੰਮੇਵਾਰੀਆਂ ਅਤੇ ਪੰਥਕ ਮਸਲਿਆਂ ਸਬੰਧੀ ਕਈ ਭੁਲੇਖੇ ਦੂਰ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਸੰਗਤ ਦਾ ਧੰਨਵਾਦ ਕੀਤਾ।

PunjabKesari

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਪੰਥਕ ਜਥੇਬੰਦੀਆਂ, ਪ੍ਰਚਾਰਕਾਂ ਅਤੇ ਸੰਗਤਾਂ ਨੇ ਜਿਸ ਉਤਸ਼ਾਹ ਅਤੇ ਸਮਰਪਣ ਨਾਲ ਨਿਭਾਈ ਸੇਵਾ, ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਰਾਹੀਂ ਪਿਛਲੇ ਮਹੀਨਿਆਂ ਦੌਰਾਨ ਜਿਸ ਤਰ੍ਹਾਂ ਸੈਂਕੜੇ ਪਿੰਡਾਂ ਅਤੇ ਸ਼ਹਿਰਾਂ ਦੀ ਸੰਗਤ ਨਾਲ ਰੂਬਰੂ ਹੋਣ ਦਾ ਮੌਕਾ ਮਿਲਿਆ ਹੈ, ਇਹ ਗੁਰੂ ਸਾਹਿਬ ਦੀ ਅਪਾਰ ਕਿਰਪਾ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਾ ਮਾਰਚ ਨਾਲ ਜੁੜਨਾ ਅਤੇ ਥਾਂ-ਥਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸੰਗਤ ਅੱਜ ਵੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਪੰਥਕ ਪਰੰਪਰਾਵਾਂ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਮੀਰੀ-ਪੀਰੀ ਖ਼ਾਲਸਾ ਮਾਰਚ ਪੰਥਕ ਜਾਗਰੂਕਤਾ, ਗੁਰਮਤਿ ਪ੍ਰਚਾਰ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ।
 
ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਮਗਰੋਂ ਅਗਲੇ ਪੜਾਅ ਤਹਿਤ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਦੀ ਲਹਿਰ ਹੋਰ ਤੇਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਹਰੇਕ ਮੈਂਬਰ ਆਪਣੇ ਇਲਾਕੇ ਵਿਚ ਵੱਧ ਤੋਂ ਵੱਧ ਸੰਗਤ ਨੂੰ ਗੁਰਮਤਿ ਨਾਲ ਜੋੜਨ, ਅੰਮ੍ਰਿਤ ਸੰਚਾਰ ਲਈ ਪ੍ਰੇਰਿਤ ਕਰਨ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਲਈ ਯਤਨਸ਼ੀਲ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖਾਲਸਾ ਮਾਰਚ ਵਿਚ ਸਹਿਯੋਗ ਦੇਣ ਵਾਲੇ ਸਾਰੇ ਮੈਂਬਰ ਸਾਹਿਬਾਨ, ਹਲਕਾ ਇੰਚਾਰਜ, ਸੇਵਾਦਾਰਾਂ, ਪੰਥਕ ਜਥੇਬੰਦੀਆਂ, ਪ੍ਰਚਾਰਕਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੇ ਆਪਣੀ ਸਮਰੱਥਾ ਅਨੁਸਾਰ ਇਸ ਸੇਵਾ ਵਿਚ ਯੋਗਦਾਨ ਪਾਇਆ ਹੈ। ਕਿਸੇ ਨੇ ਪ੍ਰਬੰਧਕੀ ਸੇਵਾ ਨਿਭਾਈ ਅਤੇ ਕਿਸੇ ਨੇ ਦਿਨ-ਰਾਤ ਪ੍ਰਚਾਰ ਰਾਹੀਂ ਸੰਗਤ ਨੂੰ ਇਸ ਕਾਰਜ ਨਾਲ ਜੋੜਿਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਪੰਥਕ ਜਜ਼ਬੇ ਸਦਕਾ ਇਹ ਮਾਰਚ ਆਪਣਾ ਵਿਸ਼ਾਲ ਪ੍ਰਭਾਵ ਛੱਡਣ ਵਿਚ ਸਫ਼ਲ ਹੋਇਆ। ਉਨ੍ਹਾਂ ਅਰਦਾਸ ਕੀਤੀ ਕਿ ਸਿੱਖ ਸੰਗਤ ਗੁਰੂ ਦੀ ਬਾਣੀ, ਬਾਣੇ ਅਤੇ ਅੰਮ੍ਰਿਤ ਦੀ ਦਾਤ ਨਾਲ ਜੁੜ ਕੇ ਪੰਥ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਯਤਨਸ਼ੀਲ ਰਹੇ।

ਇਹ ਵੀ ਪੜ੍ਹੋ : J&K ਅਸੈਂਬਲੀ 'ਚ ਜ਼ਬਰਦਸਤ ਹੰਗਾਮਾ ! ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ 'ਚੋਂ ਕੱਢਿਆ ਬਾਹਰ

ਇਸੇ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜੁਆਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਹਲਕਾ ਮਜੀਠਾ ਵਿਖੇ ਪੁੱਜੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ। ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪਕਵਾਨ ਦੇ ਲੰਗਰ ਵੀ ਲਗਾਏ ਗਏ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਸੁਰਜੀਤ ਸਿੰਘ ਭਿੱਟੇਵੱਡ,  ਅਮਰਜੀਤ ਸਿੰਘ ਬੰਡਾਲਾ, ਹਲਕਾ ਵਿਧਾਇਕ ਬੀਬੀ ਗਨੀਵ ਕੋਰ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਇੰਚਾਰਜ ਮਨਦੀਪ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨਦੀਪ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amritsar
  • Miri Piri Khalsa March
  • Message of Gurmat
  • Jathedar Gargajj
  • ਅੰਮ੍ਰਿਤਸਰ
  • ਮੀਰੀ ਪੀਰੀ ਖ਼ਾਲਸਾ ਮਾਰਚ
  • ਗੁਰਮਤਿ ਦਾ ਸੁਨੇਹਾ
  • ਜਥੇਦਾਰ ਗੜਗੱਜ

ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ

NEXT STORY

Stories You May Like

  • jathedar giani kuldeep singh gargajj
    ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਜਥੇਦਾਰ ਗੜਗੱਜ
  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • miri piri khalsa march tanda
    ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਹੋਇਆ ਆਰੰਭ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • khalsa march is conveying a message to the youth  jathedar gargaj
    ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ: ਜਥੇ. ਗੜਗੱਜ
  • third phase of miri piri khalsa march takhat shri kesgarh sahib
    ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
  • miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • huge concessions to these electricity consumers of punjab from today
      ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ...
    • firing case
      ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +