ਲੁਧਿਆਣਾ (ਸਲੂਜਾ) : ਪੰਜਾਬ ਅਤੇ ਹਰਿਆਣਾ 'ਚ ਅੱਜ ਤੋਂ ਲੈ ਕੇ 27 ਮਈ ਤੱਕ ਲੂ ਕਹਿਰ ਢਾਹ ਸਕਦੀ ਹੈ। ਇਸ ਤਰ੍ਹਾਂ ਦੀ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਵਲੋਂ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ 'ਚ ਪ੍ਰਗਟ ਕੀਤੀ ਗਈ ਹੈ। ਮੌਸਮ ਮਾਹਰਾਂ ਨੇ ਦੱਸਿਆ ਹੈ ਕਿ ਆਉਣ ਵਾਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ ਪੰਜਾਬ 'ਚ 43 ਤੋਂ 46 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ ਜਦਕਿ ਉਤਰੀ ਹਰਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 42 ਤੋਂ 43 ਡਿਗਰੀ ਸੈਲਸੀਅਸ, ਸਾਊਥ ਹਰਿਆਣਾ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 43 ਤੋਂ 45 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਦੇ ਨਾਲ ਜ਼ਬਰਦਸਤ ਲੂ ਦੇ ਕਹਿਰ ਦਾ ਦੋਵਾਂ ਸੂਬਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਮੁੜ ਕੋਰੋਨਾ ਦਾ ਕਹਿਰ, ਚਾਰ ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ
ਮੌਸਮ ਵਿਭਾਗ ਦੇ ਇਸ ਬੁਲੇਟਿਨ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 41.9 ਡਿਗਰੀ ਸੈਲਸੀਅਸ, ਅੰਬਾਲਾ 42.8 ਡਿਗਰੀ ਸੈਲਸੀਅਸ, ਹਿਸਾਰ 44.9 ਡਿਗਰੀ ਸੈਲਸੀਅਸ, ਕਰਨਾਲ 42.4 ਡਿਗਰੀ ਸੈਲਸੀਅਸ, ਨਾਰੌਲ 45.4 ਡਿਗਰੀ ਸੈਲਸੀਅਸ, ਰੋਹਤਕ 43.4 ਡਿਗਰੀ ਸੈਲਸੀਅਸ, ਭਿਵਾਨੀ 41.8 ਡਿਗਰੀ ਸੈਲਸੀਅਸ, ਅੰਮ੍ਰਿਤਸਰ 43 ਡਿਗਰੀ ਸੈਲਸੀਅਸ, ਲੁਧਿਆਣਾ 43 ਡਿਗਰੀ, ਪਟਿਆਲਾ 42.6 ਡਿਗਰੀ, ਬਠਿੰਡਾ 43.6 ਡਿਗਰੀ, ਗੁਰਦਾਸਪੁਰ 41 ਡਿਗਰੀ, ਫਰੀਦਕੋਟ 43.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ 12 ਤੋਂ 24 ਘੰਟੇ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਉਤਰੀ ਖੇਤਰਾਂ ਦੇ ਕੁਝ ਹਿੱਸਿਆਂ ਵਿਚ ਮੀਂਹ ਵੀ ਪੈ ਸਕਦਾ ਹੈ। ਇਸ ਤੋਂ ਬਾਅਦ ਮੌਸਮ ਦਾ ਮਿਜਾਜ਼ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ : ਸ਼ਰਾਬ ਮਾਮਲੇ 'ਤੇ ਚੁਫੇਰਿਓਂ ਘਿਰੀ ਸਰਕਾਰ, ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
ਪਿਆਰ 'ਚ ਧੋਖਾ ਮਿਲਣ ਤੋਂ ਬਾਅਦ ਜਲੰਧਰ ਦੇ ਇਸ ਟਿਕ-ਟਾਕ ਸਟਾਰ ਨੇ ਕੀਤੀ ਖੁਦਕੁਸ਼ੀ (ਵੀਡੀਓ)
NEXT STORY