ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਤਾਜ਼ਾ ਅਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ 31 ਜਨਵਰੀ (ਅੱਜ) ਤੋਂ ਮੰਗਲਵਾਰ ਮਤਲਬ 4 ਦਿਨ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ ਅੱਜ 4 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬੂੰਦਾਬਾਂਦੀ ਹੋ ਸਕਦੀ ਹੈ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਪਠਾਨਕੋਟ ,ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਥੇ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਸੀ, ਜਦਕਿ ਹਰਿਆਣਾ ਵਿਚ ਇਹ ਔਸਤ ਦੇ ਨੇੜੇ ਰਿਹਾ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਔਸਤ ਦੇ ਨੇੜੇ ਰਹਿਣ ਦੀ ਉਮੀਦ ਹੈ। ਹਾਲਾਂਕਿ, 1 ਫਰਵਰੀ ਤੋਂ ਮੌਸਮ ਫਿਰ ਬਦਲ ਸਕਦਾ ਹੈ, ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ : ਘਰ 'ਚ ਧੀ ਨੂੰ ਪ੍ਰੇਮੀ ਨਾਲ ਦੇਖ ਆਪਾ ਖੋਹ ਬੈਠਾ ਪਿਓ, ਕੁੱਟ-ਕੁੱਟ ਮਾਰ 'ਤਾ ਮੁੰਡਾ
ਮੌਸਮ ਵਿਭਾਗ ਦਾ ਆਖਣਾ ਹੈ ਕਿ ਪੱਛਮੀ ਗੜਬੜੀ ਕਾਰਣ ਪੰਜਾਬ ਦੇ ਕੁਝ ਇਲਾਕੇ ਪ੍ਰਭਾਵਤ ਹੋ ਸਕਦੇ ਹਨ। ਇਹ ਪੱਛਣੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ। ਇਸ ਦੌਰਾਨ ਪਾਕਿਸਤਾਨ ਉੱਤੇ ਇਕ ਚੱਕਰਵਾਤੀ ਸਰਕੂਲੇਸ਼ਨ ਬਣਨਾ ਸ਼ੁਰੂ ਹੋ ਗਿਆ ਹੈ। ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਹਵਾਵਾਂ ਚੱਲ ਰਹੀਆਂ ਹਨ। ਨਤੀਜੇ ਵਜੋਂ ਪੰਜਾਬ ਅਤੇ ਹਰਿਆਣਾ ਦੇ ਕੁਝ ਸਥਾਨਾਂ 'ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਇਹ ਵੀ ਪੜ੍ਹੋ : PUNJAB : ਨਿਹੰਗ ਸਿੰਘਾਂ ਨੇ ਪਾਦਰੀ ਤੋਂ ਛੁਡਾਈ ਕੁੜੀ, ਤਣਾਅਪੂਰਨ ਬਣਾਇਆ ਮਾਹੌਲ
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਤਰਨਤਾਰਨ ਅਤੇ ਫਾਜ਼ਿਲਕਾ ਵਿਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। 31 ਜਨਵਰੀ ਦੀ ਰਾਤ ਤੋਂ 2 ਫਰਵਰੀ ਤੱਕ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਕਾਰਣ ਸਵੇਰ ਅਤੇ ਸ਼ਾਮ ਦੀ ਠੰਡ ਜ਼ਿਆਦਾ ਤੰਗ ਕਰ ਸਕਦੀ ਹੈ। ਉਂਝ ਦੁਪਹਿਰ ਸਮੇਂ ਨਿਕਲ ਰਹੀ ਤਿੱਖੀ ਧੁੱਪ ਕਾਰਣ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲ ਰਹੀ ਹੈ ਪਰ ਸਵੇਰ ਅਤੇ ਸ਼ਾਮ ਨੂੰ ਕੜਾਕੇ ਦੀ ਠੰਡ ਕਾਰਣ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੈਲਗਰੀ ਵਿਚ ਚੱਲੀਆਂ ਗੋਲੀਆਂ, ਪੰਜਾਬੀ ਜੋੜੇ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੇਲ੍ਹ ’ਚ ਹਵਾਲਾਤੀ ਭਰਾ ਨਾਲ ਮੁਲਾਕਾਤ ਕਰਨ ਆਈ ਭੈਣ ਗ੍ਰਿਫ਼ਤਾਰ, ਪ੍ਰਿਜ਼ਨ ਐਕਟ ਤਹਿਤ ਕੇਸ ਦਰਜ
NEXT STORY