ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਸੂਬੇ ਵਿਚ ਤਾਪਮਾਨ 8.5 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਮੌਸਮ ਵਿਗਿਆਨੀਆਂ ਨੇ 31 ਦਸੰਬਰ ਨੂੰ ਸੂਬੇ ਵਿਚ ਸੰਘਣੀ ਧੁੰਦ ਤੇ ਠੰਡ ਪੈਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਅੰਮ੍ਰਿਤਸਰ ਤੇ ਹੋਰ ਕਈ ਸ਼ਹਿਰਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ। ਪਟਿਆਲਾ ਵਿਚ ਵਿਜ਼ੀਬਿਲਟੀ 250 ਮੀਟਰ ਤੇ ਲੁਧਿਆਣਾ ਵਿਚ ਇਹ 500 ਮੀਟਰ ਸੀ। ਵਿਜ਼ੀਬਿਲਟੀ ਘਟਣ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਡਿਪੂ ਹੋਲਡਰਾਂ ਦੀ ਮਾਰਜਨ ਮਨੀ ਕੀਤੀ ਗਈ ਦੁੱਗਣੀ
ਪਠਾਨਕੋਟ ਰਿਹਾ ਸਭ ਤੋਂ ਠੰਡਾ
ਪਠਾਨਕੋਟ ਸ਼ਹਿਰ ਦਿਨ ਵੇਲੇ ਸਭ ਤੋਂ ਠੰਡਾ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 11.3 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 12.6, ਲੁਧਿਆਣਾ ’ਚ 13.8, ਪਟਿਆਲਾ ’ਚ 13, ਗੁਰਦਾਸਪੁਰ ’ਚ 17.5, ਫਰੀਦਕੋਟ ’ਚ 11.6, ਬਠਿੰਡਾ ’ਚ 14.4, ਬਰਨਾਲਾ ’ਚ 12.8, ਫ਼ਤਹਿਗੜ੍ਹ ਸਾਹਿਬ ’ਚ 12.7, ਫਿਰੋਜ਼ਪੁਰ ’ਚ 11.3 ਅਤੇ ਮੋਗਾ ’ਚ 11.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 4 ਤੋਂ 8 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ, ਹਿਸਾਰ ਵਿੱਚ 14.5 ਡਿਗਰੀ, ਕਰਨਾਲ ਵਿਚ 13.2 ਡਿਗਰੀ, ਰੋਹਤਕ ਵਿੱਚ 12.7 ਡਿਗਰੀ ਅਤੇ ਗੁਰੂਗ੍ਰਾਮ ਵਿਚ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਂਦੇ ਦਿਨਾਂ ਵਿਚ ਠੰਡ ਹੋਰ ਜ਼ੋਰ ਫੜ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ ਵਿਚ ਵੱਧਣਗੀਆਂ ਛੁੱਟੀਆਂ! ਲਿਆ ਜਾ ਸਕਦੈ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਬਾਈਲ ਵਿੰਗ ਦੀ ਟੈਕਸ ਚੋਰੀ ’ਤੇ ਕਾਰਵਾਈ, ਜਹਾਜਗੜ੍ਹ ਦੀ ਨਿਊ ਪੰਜਾਬ ਲੌਜਿਸਟਿਕ ਟਰਾਂਸਪੋਰਟ ਨੂੰ ਭਾਰੀ ਜੁਰਮਾਨਾ
NEXT STORY