ਜਲੰਧਰ- ਪਿਛਲੇ ਦਿਨੀਂ ਪਏ ਮੀਂਹ ਕਾਰਨ ਪੰਜਾਬ 'ਚ ਠੰਡ ਵੱਧ ਗਈ ਹੈ, ਹਾਲਾਂਕਿ ਦੁਪਹਿਰ ਵੇਲੇ ਕੁਝ ਰਾਹਤ ਤਾਂ ਮਹਿਸੂਸ ਹੁੰਦੀ ਹੀ ਹੈ ਪਰ ਸਵੇਰੇ ਅਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਲਗਾਤਾਰ ਜਾਰੀ ਹਨ। ਦਰਅਸਲ ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਪੰਜਾਬ 'ਚ ਠੰਡ ਵਧ ਗਈ ਹੈ। ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੇ ਦੱਸ ਦੇਈਏ ਕਿ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ

ਮੌਸਮ ਵਿਗਿਆਨ ਕੇਂਦਰ ਦੀ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਹਫ਼ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਦੇ ਆਸ-ਪਾਸ ਜਾਂ ਇਸ ਤੋਂ ਉੱਪਰ ਰਹੇਗਾ। ਪੰਜਾਬ ਦੇ ਸ਼ਹਿਰਾਂ 'ਚ ਪਿਛਲੇ ਦੋ ਦਿਨਾਂ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ, ਜਿੱਥੇ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਮੈਦਾਨੀ ਇਲਾਕੇ 'ਚ ਠੰਡ ਵਧਾ ਰਹੀਆਂ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਦ ਹੀ ਹੋ ਗਈ! ਚਾਵਾਂ ਨਾਲ ਸ਼ੋਅਰੂਮ 'ਚੋਂ ਕੱਢਵਾਈ ਸਕੂਟਰੀ, ਰੋਡ 'ਤੇ ਚੜ੍ਹਦੇ ਹੀ ਪੁਲਸ ਨੇ ਕਰ 'ਤਾ...
NEXT STORY