ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜ਼ਿਲ੍ਹਾਵਾਰ ਤਾਜ਼ਾ ਅਪਡੇਟ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਅਗਲੇ 2 ਦਿਨ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਉਸ ਤੋਂ ਬਾਅਦ ਮੌਸਮ ਖ਼ੁਸ਼ਕ ਰਹੇਗਾ।
ਮੌਸਮ ਵਿਭਾਗ ਮੁਤਾਬਕ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹੇ ਜਿਵੇਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਨਾਲ-ਨਾਲ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ 'ਚ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹਿਆਂ 'ਚ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...

ਉਥੇ ਹੀ 19 ਸਤੰਬਰ ਨੂੰ ਮੀਂਹ ਦਾ ਦਾਇਰਾ ਵਧੇਗਾ। ਉੱਤਰੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਪੱਛਮੀ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ ਸਮੇਤ ਲੁਧਿਆਣਾ ਅਤੇ ਬਰਨਾਲਾ ਵਿੱਚ ਕਿਤੇ-ਕਿਤੇ ਹਲਕੀ ਬਰਸਾਤ ਹੋ ਸਕਦੀ ਹੈ। 20 ਤਾਰੀਖ਼ ਤੋਂ ਮੌਸਮ ਵਿਚ ਵੱਡਾ ਬਦਲਾਅ ਹੋਵੇਗਾ। 20 ਤੋਂ ਲੈ ਕੇ 22 ਸਤੰਬਰ ਤੱਕ ਮੌਸਮ ਬਿਲਕੁਲ ਖ਼ੁਸ਼ਕ ਰਹੇਗਾ। ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਂ ਯੈਲੋ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ ਮਾਰਿਆ
NEXT STORY