ਚੰਡੀਗੜ੍ਹ : ਪੰਜਾਬ 'ਚ ਪਿਛਲੇ ਦਿਨੀਂ ਪਏ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਬਣਿਆ ਹੋਇਆ ਸੀ ਪਰ ਹੁਣ ਫਿਰ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ ਇਕ ਵਾਰ ਫਿਰ ਸੂਬੇ 'ਚ ਮੌਸਮ ਖ਼ਰਾਬ ਹੋਣ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ 11 ਤੋਂ 14 ਮਈ ਤੱਕ ਸੂਬੇ 'ਚ ਗਰਜ-ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 10 ਮਈ ਨੂੰ ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
11 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਦੇ ਕੁੱਝ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਵੀ ਉਮੀਦ ਹੈ। ਇਸੇ ਤਰ੍ਹਾਂ 12 ਮਈ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ 'ਚ ਕੁੱਝ ਥਾਵਾਂ 'ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...
ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਅਗਲੇ 48 ਘੰਟਿਆਂ 'ਚ ਤਾਪਮਾਨ ਕਰੀਬ 2 ਡਿਗਰੀ ਵੱਧ ਸਕਦਾ ਹੈ ਪਰ ਉਸ ਤੋਂ ਬਾਅਦ ਤਾਪਮਾਨ 'ਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ
NEXT STORY