ਜਲੰਧਰ ( ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਸੀਤ ਲਹਿਰ ਦਾ ਕਹਿਰ ਵੇਖਣ ਨੂੰ ਮਿਲੇਗਾ। ਦਰਅਸਲ ਬੀਤੇ ਦਿਨੀਂ ਸੂਬੇ 'ਚ ਕਈ ਥਾਂਵਾਂ 'ਤੇ ਭਾਰੀ ਗੜ੍ਹੇਮਾਰੀ, ਮੀਂਹ ਅਤੇ ਚੱਲੀਆਂ ਤੇਜ਼ ਠੰਡੀਆਂ ਹਵਾਵਾਂ ਕਾਰਨ ਮੁੜ ਮੌਸਮ ਨੇ ਕਰਵਟ ਲਈ ਹੈ, ਜਿਸ ਕਾਰਨ ਵੱਖ-ਵੱਖ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 1 ਫਰਵਰੀ ਤੱਕ ਯਾਨੀ 5 ਦਿਨਾਂ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਚ 31 ਜਨਵਰੀ ਨੂੰ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ 1 ਫਰਵਰੀ ਨੂੰ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ

ਉਥੇ ਹੀ ਮੌਸਮ ਵਿਭਾਗ ਵੱਲੋਂ ਵੀ ਅਗਲੇ ਤਿੰਨ ਦਿਨਾਂ ਲਈ ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 30 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ 28, 29 ਅਤੇ 30 ਜਨਵਰੀ ਤਕ ਸੂਬੇ ਵਿਚ ਸੰਘਣੀ ਧੁੰਦ ਰਹੇਗੀ। 31 ਜਨਵਰੀ ਅਤੇ 1 ਫਰਵਰੀ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 2 ਫਰਵਰੀ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ
ਇਨ੍ਹਾਂ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਦਿੱਤੀ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਬਾਰਿਸ਼ ਦੇ ਨਾਲ-ਨਾਲ ਬਿਜਲੀ ਚਮਕਣ ਅਤੇ ਹਨ੍ਹੇਰੀ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ 'ਚ ਮੀਂਹ ਅਤੇ ਗੜੇਮਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਘੱਟ ਗਿਆ ਹੈ। ਤਾਪਮਾਨ ਹੁਣ ਆਮ ਨਾਲੋਂ ਲਗਭਗ 4.9 ਡਿਗਰੀ ਘੱਟ ਹੈ, ਜਿਸ ਨਾਲ ਠੰਡ ਹੋਰ ਵੀ ਤੇਜ਼ ਹੋ ਗਈ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਕੇਜਰੀਵਾਲ ਕੋਲ ਕਿਹੜਾ ਅਹੁਦਾ, ਉਸ ਕੋਲੋਂ ਕਿਉਂ ਨਹੀਂ ਖਾਲੀ ਕਰਵਾਉਂਦੇ ਕਪੂਰਥਲਾ ਹਾਊਸ: ਪਠਾਣਮਾਜਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਹਾਈ ਕੋਰਟ ਤੋਂ ਝਟਕਾ
NEXT STORY