ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੰਤਰੀ ਮੰਡਲ ਨੇ ਇਕ ਮੈਂਬਰ ਵਿਰੁੱਧ ਮਹਿਲਾ ਆਈ.ਏ.ਐੱਸ. ਅਧਿਕਾਰੀ ਵਲੋਂ ਇਤਰਾਜ਼ਯੋਗ ਸੰਦੇਸ਼ ਭੇਜਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਮਹਿਲਾ ਵਿੰਗ ਦਲ ਵੀ ਸੜਕਾਂ 'ਤੇ ਉੱਤਰ ਆਇਆ ਹੈ। ਇਸ ਮੌਕੇ ਮਹਿਲਾ ਵਿੰਗ ਦੀਆਂ ਮੈਂਬਰਾਂ ਵਲੋਂ ਸੜਕਾਂ ਤੇ ਉੱਤਰ ਕੇ ਸਰਕਾਰ ਖਿਲਾਫ ਪ੍ਰਦਸ਼ਨ ਕੀਤਾ ਗਿਆ ਤੇ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਕਤ ਮੰਤਰੀ ਖਿਲਾਫ ਕਾਰਵਾਈ ਕਰਕੇ ਉਸ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਦੇ ਕੈਬਬਿਟ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਰਕਾਰੀ ਵਿਭਾਗ 'ਚ ਤਾਇਨਾਤ ਇਕ ਸਰਕਾਰੀ ਮਹਿਲਾ ਅਧਿਕਾਰੀ ਨੂੰ ਅਸ਼ਲੀਲ ਮੈਸੇਜ ਭੇਜਣ ਦਾ ਦੋਸ਼ ਲੱਗਾ ਸੀ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
'ਦੂਜੀ' ਦੇ ਚੱਕਰ 'ਚ ਫਸੇ ਹਰ ਪਾਰਟੀ ਦੇ ਆਗੂ, ਪੰਜਾਬ ਦੇ ਇਹ ਨੇਤਾ ਵੀ ਨੇ ਸ਼ਾਮਲ
NEXT STORY