ਚੰਡੀਗੜ੍ਹ,(ਅਸ਼ਵਨੀ)- ਪੰਜਾਬ ਰਾਜ ’ਚ ਅੱਜ ਕਣਕ ਦੀ ਖਰੀਦ ਦੇ 29ਵੇਂ ਦਿਨ 1,32,186 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ’ਚੋਂ ਸਰਕਾਰੀ ਏਜੰਸੀਆਂ ਵਲੋਂ 130838 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1348 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ’ਚ 130838 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ, ਜਿਸ ’ਚੋਂ ਪਨਗ੍ਰੇਨ ਵਲੋਂ 30210 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 40500 ਮੀਟ੍ਰਿਕ ਟਨ ਅਤੇ ਪਨਸਪ 28113 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12194 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐੱਫ. ਸੀ. ਆਈ. ਵਲੋਂ 14600 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ’ਚ ਜਨਤਕ ਵੰਡ ਲਈ 5221 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 29ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ’ਚ ਕੁਲ 120,10098 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਪੰਜਾਬ ਰਾਜ ਦੀਆਂ ਮੰਡੀਆਂ ’ਚੋਂ 335963 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 17616 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।
1.72 ਕਰੋੜ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਸਹਿਕਾਰੀ ਸਭਾ ਦੇ ਸਕੱਤਰ ਵਿਰੁੱਧ ਕੇਸ ਦਰਜ
NEXT STORY