ਵੈਰੋਵਾਲ, (ਗਿੱਲ)- ਪਿੰਡ ਮੀਆਂਵਿੰਡ ਵਿਖੇ ਪਿਛਲੇ ਇਕ ਮਹੀਨੇ ਤੋਂ ਵਾਟਰ ਸਪਲਾਈ ਦਾ ਪਾਣੀ ਨਾ ਆਉਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ, ਜੋਬਨਜੀਤ ਸਿੰਘ, ਜੁਗਰਾਜ ਸਿੰਘ, ਰਜਿੰਦਰ ਸਿੰਘ, ਨਿਸ਼ਾਨ ਸਿੰਘ ਤੇ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਪਿਛਲੇ ਲੰਮੇ ਸਮੇਂ ਤੋਂ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ 'ਚ ਕਈ ਘਰ ਅਜਿਹੇ ਹਨ, ਜਿਨ੍ਹਾਂ ਦੇ ਘਰ ਸਰਕਾਰੀ ਟੂਟੀ ਤੋਂ ਇਲਾਵਾ ਪਾਣੀ ਲਈ ਹੋਰ ਕੋਈ ਵੀ ਸਾਧਨ ਨਹੀਂ ਹੈ। ਅਜਿਹੇ 'ਚ ਉਨ੍ਹਾਂ ਨੂੰ ਆਪਣੇ ਨਿੱਤ ਦੀ ਵਰਤੋਂ ਲਈ ਪਾਣੀ ਦੀ ਬਾਲਟੀਆਂ ਨਾਲ ਢੋਆ-ਢੁਆਈ ਕਰਨੀ ਪੈ ਰਹੀ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਮਨਜੀਤ ਨੇ ਕਿਹਾ ਕਿ ਜੇਕਰ ਸਬੰਧਤ ਮਹਿਕਮੇ ਵੱਲੋਂ ਉਨ੍ਹਾਂ ਦੀ ਇਸ ਮੁਸ਼ਕਿਲ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਧਰਨਾ ਦੇਣਾ ਪਵੇਗਾ।
ਕੀ ਕਹਿੰਦੇ ਹਨ ਐੱਸ. ਡੀ. ਓ.
ਇਸ ਸਬੰਧੀ ਐੱਸ. ਡੀ. ਓ. ਸੁਖਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਮੀਆਂਵਿੰਡ ਵਿਖੇ ਜੋ ਪਾਣੀ ਦੀ ਸਮੱਸਿਆ ਹੈ ਉਹ ਵਾਟਰ ਵਰਕਸ ਦੀ ਮੋਟਰ ਸੜ ਜਾਣ 'ਤੇ ਆਈ ਹੈ। ਮੋਟਰ ਕੱਢ ਕੇ ਰਿਪੇਅਰ ਲਈ ਭੇਜੀ ਹੋਈ ਹੈ ਅਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।
ਅਕਾਲੀ ਕੌਂਸਲਰ ਡੱਡੀ ਤੇ ਗੁਰੂ ਜੀ ਸਮੇਤ 27 ਮੁਲਜ਼ਮਾਂ ਖਿਲਾਫ ਚਲਾਨ ਪੇਸ਼
NEXT STORY