ਲੁਧਿਆਣਾ (ਵਿੱਕੀ) : ਸਿੱਖਿਆ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ-ਕਮ ਹੈਲਪਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਦੂਰ ਕਰਨ ਲਈ ਸਿੱਖਿਆ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 23-24 ਤਾਰੀਖ਼ ਨੂੰ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਰੁਕੋ, ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਦੇ ਸਬੰਧ ’ਚ ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ) ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਕੂਲ ’ਚ ਵਿਦਿਆਰਥੀਆਂ ਦੀ ਗਿਣਤੀ ਦੀ ਰੇਸ਼ੋ ਅਨੁਸਾਰ ਕੁੱਕ-ਕਮ ਹੈਲਪਰ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਤਾਇਨਾਤ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮਾਨਸੂਨ' ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਨੂੰ ਲੈ ਕੇ ਜਾਰੀ ਹੋਇਆ ਅਲਰਟ
ਇਸ ਸਬੰਧ 'ਚ ਵਿੱਦਿਅਕ ਸੈਸ਼ਨ ਦੀ ਜੋ ਵਿਦਿਆਰਥੀ ਗਿਣਤੀ 30 ਸਤੰਬਰ ਦੀ ਹੋਵੇਗੀ, ਉਸ ਦੇ ਅਨੁਸਾਰ ਹੀ ਕੁੱਕ-ਕਮ ਹੈਲਪਰ ਦੀ ਰੇਸ਼ੋ ਤੈਅ ਕੀਤੀ ਜਾਵੇਗੀ। ਜੇਕਰ ਕਿਸੇ ਕੁੱਕ-ਕਮ ਹੈਲਪਰ ਨੂੰ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਹਟਾਇਆ ਜਾਣਾ ਬਣਦਾ ਹੈ ਤਾਂ ਇਸ ਸਬੰਧ ’ਚ ਪੂਰਾ ਕੇਸ ਤਿਆਰ ਕਰਦੇ ਹੋਏ ਸਬੰਧਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ) ਅਤੇ ਬਲਾਕ ਸਿੱਖਿਆ ਅਧਿਕਾਰੀ ਦੀ ਸਿਫ਼ਾਰਿਸ਼ ਦੇ ਨਾਲ ਮੁੱਖ ਦਫ਼ਤਰ ਤੋਂ ਪਾਸ ਕਰਵਾਉਣ ਲਈ ਭੇਜਿਆ ਜਾਵੇ ਤਾਂ ਕਿ ਇਸ ’ਤੇ ਕਾਰਵਾਈ ਕੀਤੀ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ 23-24 ਤਾਰੀਖ਼ ਨੂੰ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਰੁਕੋ, ਪਹਿਲਾਂ ਪੜ੍ਹ ਲਓ ਇਹ ਖ਼ਬਰ
NEXT STORY