ਲੁਧਿਆਣਾ (ਖੁੱਲਰ) : ਮਿਡ-ਡੇ ਮੀਲ ਵਰਕਰ ਯੂਨੀਅਨ ਨੇ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਵਿੱਚ ਪੰਜਾਬੀ ਭਵਨ ਵਿਖੇ ਮੀਟਿੰਗ ਕਰਨ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਦਫ਼ਤਰ ਦਾ ਘਿਰਾਓ ਕੀਤਾ। ਵਰਕਰਾਂ ਨੇ ਇੱਥੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਕੈਬਨਿਟ ਮੰਤਰੀ ਦੀ ਦਫਤਰ ਸਕੱਤਰ ਨੀਨਾ ਸ਼ਰਮਾ ਨੇ ਮਿਡ-ਡੇ ਮੀਲ ਵਰਕਰਾਂ ਨੂੰ ਦਫਤਰ ਵਿੱਚ ਬੁਲਾ ਕੇ ਮੰਗ ਪੱਤਰ ਲੈ ਕੇ ਭਰੋਸਾ ਦਿਵਾਇਆ ਕਿ ਉਹ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਸਲਾਹ-ਮਸ਼ਵਰਾ ਕਰਕੇ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣਗੇ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਇਸ ਮੌਕੇ ਮਿਡ-ਡੇ ਮੀਲ ਵਰਕਰ ਯੂਨੀਅਨ ਦੀ ਪ੍ਰਧਾਨ ਮਨਜੀਤ ਕੌਰ, ਬਲਦੇਵ ਕ੍ਰਿਸ਼ਨ ਮੌਦਗਿਲ, ਤਰਲੋਕ ਚੰਦ ਗੁਪਤਾ ਤੇ ਅਮਰ ਸਿੰਘ ਸਮੇਤ ਕਈ ਅਹੁਦੇਦਾਰ ਮੌਜੂਦ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
NEXT STORY