ਸ੍ਰੀ ਮੁਕਤਸਰ ਸਾਹਿਬ, (ਪਵਨ, ਸੁਖਪਾਲ, ਦਰਦੀ)- ਜ਼ਿਲਾ ਪੱਧਰੀ ਸਿਹਤ ਸੁਰੱਖਿਆ ਕਮੇਟੀ ਦੀ ਬੈਠਕ ’ਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਆਈ. ਏ. ਐੱਸ. ਨੇ ਸਿਹਤ ਵਿਭਾਗ ਨੂੰ ਘਰਾਂ ’ਚ ਜਣੇਪੇ ਕਰਨ ਵਾਲੀਆਂ ਦਾਈਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਸਿਵਲ ਸਰਜਨ ਡਾ. ਸੁਖਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਭਾਗ ਅਜਿਹੀਆਂ ਸਰਗਰਮੀਅਾਂ ’ਚ ਸ਼ਾਮਲ ਟਰੇਂਡ ਦਾਈਆਂ ਖਿਲਾਫ਼ ਕਾਨੂੰਨੀ ਕਾਰਵਾਈ ਆਰੰਭੇਗਾ ਤਾਂ ਜੋ 100 ਫੀਸਦੀ ਜਣੇਪੇ ਸਿਹਤ ਸੰਸਥਾਵਾਂ ਵਿਚ ਹੋ ਸਕਣ।
ਉਨ੍ਹਾਂ ਦੱਸਿਆ ਕਿ ਅਪ੍ਰੈਲ, ਮਈ-2018 ਦੌਰਾਨ ਜ਼ਿਲੇ ’ਚ 729 ਜਣੇਪੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੋਏ ਹਨ। ਸਰਕਾਰੀ ਹਸਪਤਾਲਾਂ ਵਿਚ ਜਣੇਪੇ ਬਿਲਕੁਲ ਮੁਫ਼ਤ ਹਨ ਅਤੇ ਇਸ ਲਈ ਸਰਕਾਰੀ ਹਸਪਤਾਲ ਜਾਣ ਲਈ 108 ਐਂਬੂਲੈਂਸ ਦੀ ਸਹੂਲਤ ਵੀ ਲਈ ਜਾ ਸਕਦੀ ਹੈ, ਜੋ ਬਿਲਕੁਲ ਮੁਫਤ ਹੈ। ਇਸ ਸਮੇਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਮਨੁੱਖੀ ਸਿਹਤ ਨਾਲ ਸਬੰਧਤ 52 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰ ਸ਼ਨੀਵਾਰ ਜ਼ਿਲੇ ਦੇ ਸਾਰੇ ਕਮਿਊਨਿਟੀ ਹੈਲਥ ਸੈਂਟਰਾਂ ’ਚ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਮੁਫ਼ਤ ਸਾਲਾਨਾ ਸਰੀਰਕ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਵੱਲੋਂ ਜ਼ਿਲੇ ’ਚ ਮੀਜ਼ਲ ਰੁਬੇਲਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 1,93,018 ਬੱਚਿਆਂ ਨੂੰ ਟੀਕਾ ਲੱਗ ਚੁੱਕਾ ਹੈ, ਜੋ ਕਿ ਕੁਲ ਗਿਣਤੀ ਦਾ 94.23 ਫੀਸਦੀ ਹੈ। ਇਸ ਦੌਰਾਨ ਏ. ਡੀ. ਸੀ. ਵਿਕਾਸ ਐੱਚ. ਐੱਸ. ਸਰਾਂ, ਐੱਸ. ਡੀ. ਐੱਮ. ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਗੋਪਾਲ ਸਿੰਘ, ਸਿਵਲ ਸਰਜਨ ਡਾ. ਸੁਖਪਾਲ ਸਿੰਘ, ਡਾ. ਰੰਜੂ ਸਿੰਗਲਾ ਆਦਿ ਮੌਜੂਦ ਸਨ।
‘ਤੰਦਰੁਸਤ ਪੰਜਾਬ ਮਿਸ਼ਨ’ ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ
NEXT STORY