ਫਿਰੋਜ਼ਪੁਰ (ਕੁਮਾਰ)–ਫਿਰੋਜ਼ਪੁਰ ਦੇ ਸਰਹੱਦੀ ਪਿੰਡ ਮਾਛੀਵਾੜਾ ਦੇ ਰਹਿਣ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਹੜ੍ਹ ਦੇ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਰਾਜ ਹੈ ਅਤੇ ਉਹ ਬਿਹਾਰ ਦੇ ਰਹਿਣ ਵਾਲਾ ਸੀ। ਬਿਹਾਰ ਦੇ ਰਹਿਣ ਵਾਲੇ ਛੋਟੇ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਫਿਰੋਜ਼ਪੁਰ ਦੇ ਪਿੰਡ ਮਾਛੀਵਾੜਾ ’ਚ ਖੇਤੀ ਲਈ ਕੁਝ ਜ਼ਮੀਨ ਠੇਕੇ ’ਤੇ ਲਈ ਹੈ ਅਤੇ ਉਸ ਜ਼ਮੀਨ ’ਚ ਮਿਰਚਾਂ ਬੀਜੀਆਂ ਹੋਈਆਂ ਸਨ ਅਤੇ 2 ਦਿਨ ਪਹਿਲਾਂ ਮ੍ਰਿਤਕ ਰਾਜ ਅਤੇ ਉਸ ਦਾ ਲੜਕਾ ਸ਼ੁਭਮ ਖੇਤ ਦੇਖਣ ਗਏ ਸਨ, ਜਿੱਥੇ ਅਚਾਨਕ ਮ੍ਰਿਤਕ ਦਾ ਪੈਰ ਫਿਸਲ ਗਿਆ ਅਤੇ ਉਹ ਹੜ੍ਹ ਦੇ ਤੇਜ਼ ਵਹਾਅ ’ਚ ਵਹਿ ਗਿਆ।
ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਅਹਿਮ ਖ਼ਬਰ, ਪਾਵਰਕਾਮ ਨੇ ਲਿਆ ਵੱਡਾ ਫ਼ੈਸਲਾ
ਸ਼ੁਭਮ ਨੇ ਆਪਣੇ ਪਿਤਾ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਸ ਦਾ ਪਿਤਾ ਰਾਜ ਰੁੜ੍ਹ ਗਿਆ ਅਤੇ ਸ਼ੁੱਕਰਵਾਰ ਸਵੇਰੇ ਉਸ ਦੀ ਲਾਸ਼ ਮਿਲੀ, ਜਿਸ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਵਿਧਾਇਕ ਕੁਸ਼ਲਦੀਪ ਖ਼ਿਲਾਫ਼ ਕੇਸ ’ਚ ਵਿਜੀਲੈਂਸ ਨੇ ਦਰਜ ਕੀਤੀ ਚਾਰਜਸ਼ੀਟ
ਇਸ ਸਬੰਧੀ ਸੰਪਰਕ ਕਰਨ ’ਤੇ ਪੁਲਸ ਅਧਿਕਾਰੀ ਰਤਨ ਸਿੰਘ ਨੇ ਦੱਸਿਆ ਕਿ ਬਿਹਾਰ ਦਾ ਰਹਿਣ ਵਾਲਾ 45 ਸਾਲਾ ਰਾਜ ਪਿਛਲੇ 25 ਸਾਲਾਂ ਤੋਂ ਪਿੰਡ ਮਾਛੀਵਾੜਾ ’ਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ ਅਤੇ ਖੇਤੀ ਕਰਦਾ ਸੀ। ਹੜ੍ਹ ਕਾਰਨ ਉਹ ਖੇਤਾਂ ’ਚ ਫਸਲ ਦੇਖਣ ਗਿਆ ਸੀ, ਜਿੱਥੇ ਅਚਾਨਕ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਅਤੇ ਪੁਲਸ ਵੱਲੋਂ ਇਸ ਮਾਮਲੇ ’ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਅਹਿਮ ਖ਼ਬਰ, ਪਾਵਰਕਾਮ ਨੇ ਲਿਆ ਵੱਡਾ ਫ਼ੈਸਲਾ
NEXT STORY