ਲੁਧਿਆਣਾ (ਪੰਕਜ) : ਜ਼ਿਲ੍ਹਾ ਪ੍ਰਸਾਸ਼ਨ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼, ਝਾਰਖੰਡ, ਮੱਧ ਪ੍ਰਦੇਸ਼ ਜਾਣ ਵਾਲੇ ਉਨ੍ਹਾਂ ਪਰਵਾਸੀ ਪਰਿਵਾਰਾਂ ਇਕ ਹੋਰ ਮੌਕਾ ਦਿੱਤਾ ਹੈ, ਜਿਹੜੇ ਰਜਿਸਟ੍ਰੇਸ਼ਨ ਕਰਵਾਉਣ ਦੇ ਬਾਵਜੂਦ ਕਿਸੇ ਕਾਰਨ ਸਟੇਸ਼ਨ ਨਹੀਂ ਪਹੁੰਚ ਸਕੇ ਜਾਂ ਜਿਨ੍ਹਾਂ ਨੇ ਹੁਣ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ। ਅਜਿਹੇ ਪਰਵਾਸੀ ਪਰਿਵਾਰਾਂ ਨੂੰ 29 ਮਈ ਨੂੰ ਗੁਰੂ ਨਾਨਕ ਸਟੇਡੀਅਮ ’ਚ ਪੁੱਜ ਕੇ ਆਪਣੇ ਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪ੍ਰਸ਼ਾਸਨ 24 ਦਿਨਾਂ 'ਚ 194 ਟਰੇਨਾਂ 'ਚ 3 ਲੱਖ ਦੇ ਲਗਭਗ ਪਰਵਾਸੀ ਪਰਿਵਾਰਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬਿਆਂ 'ਚ ਭੇਜ ਚੁੱਕਾ ਹੈ ਪਰ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਹੁਣ ਵੀ ਲੋਕਾਂ ਨੇ ਜਾਂ ਤਾਂ ਆਪਣੀ ਰਜਿਸ਼ਟ੍ਰੇਸ਼ਨ ਨਹੀਂ ਕਰਵਾਈ ਹੈ ਜਾਂ ਫਿਰ ਕੁੱਝ ਲੋਕ ਰਜਿਸਟ੍ਰੇਸ਼ਨ ਕਰਵਾਉਣ ਦੇ ਬਾਵਜੂਦ ਸਮੇਂ ’ਤੇ ਗੁਰੂ ਨਾਨਕ ਸਟੇਡੀਅਮ ਨਹੀਂ ਪੁੱਜ ਸਕੇ। ਉਨ੍ਹਾਂ ਨੂੰ ਇਕ ਮੌਕਾ ਹੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਬਿਨਾਂ ਕਿਸੇ ਪਰੇਸ਼ਾਨੀ ਦੇ ਵਾਪਸ ਆਪਣੇ ਘਰਾਂ ਨੂੰ ਜਾ ਸਕਣ। ਇਸ ਦੇ ਲਈ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸਟੇਡੀਅਮ ’ਚ ਪੁੱਜ ਕੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਧੂੜ ਭਰੀ ਹਨ੍ਹੇਰੀ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ, ਡਿਗਿਆ ਪਾਰਾ
NEXT STORY