ਤਲਵੰਡੀ ਭਾਈ (ਗੁਲਾਟੀ) : ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਨਾਲ ਝੁੱਗੀ 'ਤੇ ਕੰਧ ਡਿਗਣ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤੇਜ਼ ਹਨ੍ਹੇਰੀ ਚੱਲਣ ਕਾਰਨ ਰੇਲਵੇ ਸਟੇਸ਼ਨ ਦੇ ਸਾਹਮਣੇ ਇਕ ਝੁੱਗੀ 'ਤੇ ਅਚਾਨਕ ਇਕ ਕੰਧ ਡਿੱਗ ਗਈ, ਜਿਸ ਦੌਰਾਨ ਝੁੱਗੀ ਅੰਦਰ ਮੌਜੂਦ 30 ਸਾਲਾ ਬੰਟੀ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
ਬੰਟੀ ਨੂੰ ਤੁਰੰਤ ਇਲਾਜ ਲਈ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਜਾਇਆ ਗਿਆ ਪਰ ਉੱਥੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਆਪਣੇ ਪਿੱਛੇ ਇੱਕ ਪਤਨੀ ਅਤੇ 3 ਛੋਟੇ ਬੱਚਿਆਂ ਨੂੰ ਛੱਡ ਗਿਆ। ਇਸ ਤੋਂ ਇਲਾਵਾ ਇਲਾਕੇ 'ਚ ਆਈ ਤੇਜ਼ ਹਨ੍ਹੇਰੀ ਨੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਬੇਕਾਬੂ ਹੋਇਆ ਕੋਰੋਨਾ, 68 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ
ਹਵਸ ਦੇ ਅੰਨ੍ਹਿਆਂ ਨੇ ਬੁੱਢੀ ਜਨਾਨੀ ਨੂੰ ਵੀ ਨਹੀਂ ਬਖਸ਼ਿਆ, ਕੀਤਾ ਸਮੂਹਿਕ ਜਬਰ-ਜ਼ਿਨਾਹ
NEXT STORY