ਬਠਿੰਡਾ (ਵਿਜੇ ਵਰਮਾ) : ਐਤਵਾਰ ਦੇਰ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਰਾਮਾ ਮੰਡੀ ’ਚ ਇਕ ਵਰਕਸ਼ਾਪ ਦੀ ਛੱਤ ਡਿੱਗ ਗਈ। ਹਾਦਸੇ ਵਿੱਚ ਵਰਕਸ਼ਾਪ ਵਿੱਚ ਬੈਠੇ ਇਕ ਪਰਵਾਸੀ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਹਿਲਾਂ ਰਾਮਾ ਮੰਡੀ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਹਾਲਤ ਨਾਜ਼ੁਕ ਦੇਖਦੇ ਹੋਏ ਉਨ੍ਹਾਂ ਨੂੰ ਐਮਜ਼ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਦੂਜੇ ਪਾਸੇ ਮ੍ਰਿਤਕ ਦਾ ਸ਼ਵ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਾ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਵਿੱਚ ਜੁੱਟ ਗਈ ਹੈ।
ਜਾਣਕਾਰੀ ਅਨੁਸਾਰ, ਐਤਵਾਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਤਲਵੰਡੀ ਸਾਬੋ ਤੇ ਰਾਮਾ ਮੰਡੀ ’ਚ ਰਿਲਾਇੰਸ ਪੈਟਰੋਲ ਪੰਪ ਦੇ ਨੇੜੇ ਵਰਕਸ਼ਾਪ ਦੀ ਕੱਚੀ ਛੱਤ ਡਿੱਗ ਗਈ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਸੇਵਾਦਾਰ ਕਾਲਾ ਬੰਗੀ, ਰਿੰਕਾ ਮਿਸਤਰੀ, ਅਸ਼ੋਕ ਜੁਜਾਲ ਤੇ ਪਾਇਲਟ ਸ਼ੇਰੂ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਰਾਮਾ ਦਾਖ਼ਲ ਕਰਵਾਇਆ। ਹਾਦਸੇ ਵਿੱਚ ਵਰਕਸ਼ਾਪ ਦੇ ਅੰਦਰ ਬੈਠਾ ਪਰਵਾਸੀ ਮਜ਼ਦੂਰ ਚੰਕੇਸ ਕੁਮਾਰ ਉਰਫ਼ ਪੱਪੂ ਯਾਦਵ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਜਦਕਿ ਯੂਪੀ ਨਿਵਾਸੀ ਸੁਰਿੰਦਰ ਯਾਦਵ ਅਤੇ ਅਯੋਧਿਆ ਯਾਦਵ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਐਮਜ਼ ਬਠਿੰਡਾ ਰੈਫ਼ਰ ਕੀਤਾ ਗਿਆ। ਮ੍ਰਿਤਕ ਦਾ ਸ਼ਵ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਰਕਸ਼ਾਪ ਦੀ ਛੱਤ ਕੱਚੀ ਸੀ, ਜਿਸ ਨੂੰ ਮ੍ਰਿਤਕ ਚੰਕੇਸ ਕੁਮਾਰ ਉਰਫ਼ ਪੱਪੂ ਯਾਦਵ ਆਪ ਚਲਾਉਂਦਾ ਸੀ। ਬਾਰਿਸ਼ ਕਾਰਨ ਉਹ ਅਤੇ ਉਸਦੇ ਕੋਲ ਕੰਮ ਕਰਵਾਉਣ ਆਏ ਹੋਰ ਦੋ ਪਰਵਾਸੀ ਅੰਦਰ ਬੈਠੇ ਹੋਏ ਸਨ ਕਿ ਅਚਾਨਕ ਛੱਤ ਡਿੱਗ ਗਈ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
26 ਤੇ 27 ਅਗਸਤ ਨੂੰ ਸਕੂਲਾਂ 'ਚ ਛੁੱਟੀਆਂ ਦਾ ਐਲਾਨ! ਜਾਰੀ ਹੋ ਗਏ ਹੁਕਮ
NEXT STORY