ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਵਿਖੇ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਚੌਹਾਲ ਡੈਮ ਵਿਚ ਮੂਰਤੀ ਵਿਤਸਰਜਨ ਕਰਨ ਲਈ ਆਏ ਪ੍ਰਵਾਸੀ ਮਜ਼ਦੂਰ ਮਾਮੂਲੀ ਗੱਲ ਨੂੰ ਲੈ ਕੇ ਆਪਸ ਵਿਚ ਭਿੜ ਗਏ। ਮਿਲੀ ਜਾਣਕਾਰੀ ਮੁਤਾਬਕ ਬਸੰਤ ਪੰਚਮੀ ਤੋਂ ਬਾਅਦ ਚੌਗਾਲ ਡੈਮ 'ਤੇ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਮੂਰਤੀ ਵਿਤਸਰਜਨ ਕਰਨ ਲਈ ਆਉਂਦੇ ਹਨ ਅਤੇ ਅੱਜ ਵੀ ਇਥੇ ਪ੍ਰਵਾਸੀ ਮਜ਼ਦੂਰ ਡੈਮ 'ਤੇ ਮੂਰਤੀ ਦਾ ਵਿਤਸਰਜਨ ਕਰਨ ਲਈ ਆਏ ਅਤੇ ਇਥੇ ਟਰਾਲੀ ਨੂੰ ਅੱਗੇ-ਪਿੱਛੇ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਪਸ ਵਿਚ ਭਿੜ ਗਏ। ਇਸ ਦੌਰਾਨ ਕਰੀਬ 12 ਪ੍ਰਵਾਸੀ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਪਵੇਗਾ ਮੀਂਹ, ਸੰਘਣੀ ਧੁੰਦ ਲਈ ਮੌਸਮ ਦਾ Yellow Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਦੇ ਡਿਪਟੀ ਚੇਅਰਮੈਨ ਦੇ ਪੈਨਲ ਲਈ ਨਾਮਜ਼ਦ
NEXT STORY