ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਪਿੰਡ ਮੁਰਾਦਪੁਰ ਨਰਿਆਲ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 10-12 ਝੁੱਗੀਆਂ, ਨਕਦੀ ਅਤੇ ਹੋਰ ਸਾਮਾਨ ਸੜ ਗਿਆ ਹੈ। ਇਹ ਅਗਜ਼ਨੀ ਦੀ ਘਟਨਾ ਨੇੜੇ ਹੀ ਕੂੜੇ ਕਰਕਟ ਦੇ ਢੇਰ ਨੂੰ ਲਗਾਈ ਗਈ ਅੱਗ ਕਾਰਨ ਵਾਪਰੀ। ਗਨੀਮਤ ਇਹ ਰਹੀ ਕਿ ਦਿਨ ਦਾ ਸਮਾਂ ਹੋਣ ਕਾਰਨ ਸਾਰੇ ਹੀ ਮਜ਼ਦੂਰ ਆਪਣੇ ਬੱਚਿਆਂ ਸਮੇਤ ਖੇਤਾਂ ਵਿੱਚ ਮਿਹਨਤ ਮਜ਼ਦੂਰੀ ਕਰਨ ਲਈ ਗਏ ਹੋਏ ਸਨ ਪਰ ਅੱਗ ਲੱਗਣ ਕਾਰਨ ਉਨ੍ਹਾਂ ਦਾ ਘਰੇਲੂ ਸਾਮਾਨ ਅਤੇ ਨਕਦੀ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ: ਚੰਡੀਗੜ੍ਹ ਮਸਲੇ ’ਤੇ ਸੁਖਪਾਲ ਖਹਿਰਾ ਨੇ ਸੁਝਾਏ 3 ਨੁਕਤੇ, ਕਿਹਾ-ਇੰਝ ਚੁੱਕਣ CM ਭਗਵੰਤ ਮਾਨ ਆਵਾਜ਼
ਇਸ ਮੌਕੇ ਪਿੰਡ ਵਾਲਿਆਂ ਨੇ ਹੀ ਕਾਫ਼ੀ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ ਅੱਗ 'ਤੇ ਕਾਬੂ ਪਾਇਆ। ਇਸ ਅਗਜਨੀ ਦੀ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੌਕੇ ਉਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਤ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਇਸ ਮੌਕੇ ਇਕੱਤਰ ਹੋਏ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਐਕਸ਼ਨ 'ਚ ਸੀ. ਐੱਮ. ਭਗਵੰਤ ਮਾਨ, ਜੇਲ੍ਹ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ, ਕੀਤੀ ਇਹ ਮੰਗ
ਲੁਧਿਆਣਾ 'ਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਡਾਕਟਰ ਨੇ ਖੋਲ੍ਹਿਆ ਰਾਜ਼ ਤਾਂ ਉੱਡੇ ਪਰਿਵਾਰ ਦੇ ਹੋਸ਼
NEXT STORY