ਮਲੋਟ (ਜੁਨੇਜਾ) : ਗ੍ਰਾਮ ਪੰਚਾਇਤ ਅਤੇ ਗ੍ਰਾਮ ਸਭਾ ਪਿੰਡ ਕਟੋਰੇ ਵਾਲਾ ਦੀ ਇਕ ਮੀਟਿੰਗ ਪਿੰਡ ਦੀ ਸਰਪੰਚ ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਦੇ ਨਰੇਗਾ ਭਵਨ ਵਿਚ ਹੋਈ। ਮੀਟਿੰਗ ਵਿਚ ਹੁਸ਼ਿਆਰਪੁਰ ਵਿਖੇ ਇਕ ਮਸੂਮ ਬੱਚੇ ਦੇ ਪ੍ਰਵਾਸੀ ਵੱਲੋਂ ਕੀਤੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਬੱਚੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਪਿੰਡ ਵਿਚ ਜਿੰਨੇ ਵੀ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ, ਉਨ੍ਹਾਂ ਦੇ ਪੱਕੇ ਐਡਰੈੱਸ ਲੈ ਕੇ ਪੁਲਸ ਵੈਰੀਫਿਕੇਸ਼ਨ ਕਰਵਾਈ ਜਾਵੇ।
ਇਹ ਵੀ ਪੜ੍ਹੋ : ਗ੍ਰਾਂਮ ਪੰਚਾਇਤਾਂ ਨੂੰ ਲੈ ਕੇ ਵੱਡੇ ਫੈਸਲਾ, ਜਾਰੀ ਹੋਏ ਨਵੇਂ ਹੁਕਮ
ਇਸ ਤੋਂ ਇਲਾਵਾ ਜਿਹੜੇ ਵੀ ਪ੍ਰਵਾਸੀਆਂ ਵੱਲੋਂ ਪਿੰਡ ਵਿਚ ਵੋਟਾਂ ਬਣਵਾਈਆਂ ਗਈਆਂ ਹਨ, ਉਨ੍ਹਾਂ ਵੋਟਾਂ ਨੂੰ ਯੋਗ ਪ੍ਰਣਾਲੀ ਰਾਹੀਂ ਰੱਦ ਕਰਵਾਇਆ ਜਾਵੇ, ਕਿਉਂਕਿ ਇਹ ਵੀ ਵੇਖਣ ਵਿਚ ਆਇਆ ਹੈ ਕਿ ਕਈ ਪ੍ਰਵਾਸੀਆਂ ਵੱਲੋਂ ਪਿੱਛਲੇ ਤੱਥ ਲੁਕਾ ਛਿਪਾ ਕੇ ਇੱਕ ਤੋਂ ਵੱਧ ਥਾਂਵਾਂ ’ਤੇ ਆਪਣੀਆਂ ਵੋਟਾਂ ਬਣਵਾ ਲਈਆਂ ਜਾਂਦੀਆਂ ਹਨ। ਇਹ ਵੀ ਫੈਸਲਾ ਹੋਇਆ ਕਿ ਅੱਗੇ ਤੋਂ ਕਿਸੇ ਵੀ ਪ੍ਰਵਾਸੀ ਮਜ਼ਦੂਰ ਦੀ ਵੋਟ ਬਣਵਾਉਣ ਵਿਚ ਪਿੰਡ ਦੇ ਕਿਸੇ ਵੀ ਵਿਅਕਤੀ ਵਲੋਂ ਸਹਿਯੋਗ, ਸਮਰਥਨ ਜਾਂ ਪੈਰਵੀ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਅਧਿਆਪਕ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ...
ਇਸ ਮੀਟਿੰਗ ਵਿਚ ਪਿੰਡ ਦੀ ਪੰਚਾਇਤ ਤੋਂ ਇਲਾਵਾ ਗੁਰਮੀਤ ਸਿੰਘ ਪ੍ਰਧਾਨ, ਜਸਬੀਰ ਸਿੰਘ ਸੇਵਾ ਮੁਕਤ ਇੰਸਪੈਕਟਰ, ਬਲਜਿੰਦਰ ਸਿੰਘ, ਮੰਨਾ ਸਿੰਘ, ਧੁਰਮਿਲਾਪ ਸਿੰਘ, ਇੰਦਰਜੀਤ ਸਿੰਘ ਲਾਡੀ, ਅਮਰਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਜੰਟ ਸਿੰਘ, ਦਿਲਬਾਗ ਸਿੰਘ ਆਦਿ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੁਲਸ ਨੇ ਰੋਕਿਆ ਸਕੂਲੀ ਆਟੋ, ਜਦੋਂ ਚੈਕਿੰਗ ਕੀਤੀ ਤਾਂ ਅਫ਼ਸਰ ਦੇ ਵੀ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ਧਾਰ ਕਾਪੇ ਨਾਲ ਭਾਬੀ ਅਤੇ ਭਰਾ ’ਤੇ ਹਮਲਾ, ਪੈ ਗਿਆ ਚੀਕ-ਚਿਹਾੜਾ
NEXT STORY