ਪਟਿਆਲਾ (ਜ. ਬ.) : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਕੋਰੋਨਾ ਵਾਇਰਸ ਕਾਰਨ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਇਸ ਨੂੰ ਦੇਖਦੇ ਹੋਏ ਫ਼ੌਜ ਨੇ ਹਸਪਤਾਲ ਦੇ ਕੋਵਿਡ ਕੇਅਰ ਵਾਰਡ ਦੀ ਕਮਾਨ ਆਪਣੇ ਹੱਥਾਂ 'ਚ ਲੈ ਲਈ ਹੈ। ਕੋਰੋਨਾ ਮਰੀਜ਼ਾਂ ਦੀ ਦੇਖਭਾਲ ਅਤੇ ਇਕ ਵਾਰਡ ਦੇ ਮਰੀਜ਼ਾਂ ਦੀ ਮੁਕੰਮਲ ਜ਼ਿੰਮੇਵਾਰੀ ਫ਼ੌਜ ਕੋਲ ਹੀ ਰਹੇਗੀ। ਦੱਸਣਯੋਗ ਹੈ ਕਿ ਪਹਿਲਾਂ ਵੀ ਰਾਜਿੰਦਰਾ ਹਸਪਤਾਲ 'ਚ 30 ਦੇ ਕਰੀਬ ਮਿਲਟਰੀ ਜਵਾਨ ਤਾਇਨਾਤ ਕੀਤੇ ਗਏ ਸਨ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਅੱਜ ਤੋਂ 18-44 ਉਮਰ ਵਰਗ ਵਾਲਿਆਂ ਨੂੰ ਲੱਗੇਗੀ 'ਵੈਕਸੀਨ', ਸੂਬੇ ਨੂੰ ਮਿਲੇ 1 ਲੱਖ ਟੀਕੇ
ਇਨ੍ਹਾਂ ਜਵਾਨਾਂ ਨੂੰ ਸਬੰਧਿਤ ਡਾਕਟਰਾਂ ਵੱਲੋਂ ਟ੍ਰੇਨਿੰਗ ਵੀ ਦਿੱਤੀ ਗਈ ਸੀ। ਜਵਾਨਾਂ ਨੂੰ ਸਿਖਾਇਆ ਗਿਆ ਸੀ ਕਿ ਕਿਵੇਂ ਉਨ੍ਹਾਂ ਨੇ ਪੀ. ਪੀ. ਈ. ਕਿੱਟਾਂ ਪਾ ਕੇ ਕੋਵਿਡ ਵਾਰਡ 'ਚ ਜਾਣਾ ਹੈ ਅਤੇ ਮਰੀਜ਼ਾਂ ਦੀ ਦੇਖਭਾਲ ਕਿਵੇਂ ਕਰਨੀ ਹੈ। ਇਸ ਦੇ ਨਾਲ ਹੀ ਕੋਵਿਡ ਮਰੀਜ਼ਾਂ ਨੂੰ ਲੱਗਣ ਵਾਲੀ ਆਕਸੀਜਨ ਅਤੇ ਹੋਰ ਦਵਾਈਆਂ ਬਾਰੇ ਵੀ ਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : CBSE ਦੇ 10ਵੀਂ 'ਚ ਫੇਲ੍ਹ ਵਿਦਿਆਰਥੀਆਂ ਲਈ ਵੱਡੀ ਖ਼ਬਰ, ਮਿਲੇਗਾ ਇਕ ਹੋਰ ਮੌਕਾ
ਪਿਛਲੇ 24 ਘੰਟਿਆਂ ਦੌਰਾਨ 34 ਮੌਤਾਂ
ਰਾਜਿੰਦਰਾ ਹਸਪਤਾਲ 'ਚ ਪਿਛਲੇ 24 ਘੰਟਿਆਂ ਦੌਰਾਨ 34 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ’ਚ ਹੋਈਆਂ 34 ਮੌਤਾਂ ’ਚੋਂ 15 ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹਨ, ਜਦੋਂ ਕਿ 17 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਅਤੇ 2 ਹੋਰ ਸੂਬਿਆਂ ਦੇ ਮਰੀਜ਼ਾਂ ਦੀ ਮੌਤ ਹੋਈ ਹੈ। 2 ਸ਼ੱਕੀ ਮੌਤਾਂ ਹੋਈਆਂ ਅਤੇ ਇਕ ਮਰੀਜ਼ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਨਾਲ ਲੜ ਰਹੇ 'ਪੰਜਾਬ' ਲਈ ਚਿੰਤਾ ਭਰੀ ਖ਼ਬਰ, ਅੰਕੜਿਆਂ 'ਚ ਸਾਹਮਣੇ ਆਈ ਇਹ ਗੱਲ
ਇਸ ਦੌਰਾਨ ਹਸਪਤਾਲ ’ਚ 69 ਮਰੀਜ਼ ਦਾਖਲ ਹੋਏ, ਜਿਨ੍ਹਾਂ ’ਚੋਂ 4 ਪੰਜਾਬ ਦੇ ਬਾਹਰੋਂ ਹਨ ਅਤੇ 16 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਬੀਤੇ ਦਿਨ 658 ਨਵੇਂ ਕੇਸ ਕੋਰੋਨਾ ਪਾਜ਼ੇਟਿਵ ਆਏ ਹਨ। ਇਸ ਨਾਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 38,537 ਹੋ ਗਈ ਹੈ। 864 ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 33,311 ਹੋ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹੈਰੋਇਨ ਦੇ ਮਾਮਲੇ ’ਚ ਲੰਗਾਹ ਦੇ ਪੁੱਤਰ ਨੂੰ ਮਿਲੀ ਜ਼ਮਾਨਤ
NEXT STORY