ਖੰਨਾ (ਵਿਪਨ): ਖੰਨਾ ਵਿਚ ਮਿਲਾਵਟੀ ਦੁੱਧ ਨਾਲ ਜੁੜੀ ਇਕ ਵੀਡੀਓ ਵਾਇਰਲ ਹੋਣ ਮਗਰੋਂ ਸਿਹਤ ਵਿਭਾਗ ਤੁਰੰਤ ਹਰਕਤ ਵਿਚ ਆ ਗਿਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫ਼ੈਲ ਗਈ, ਜਿਸ ਵਿਚ ਵੇਖਿਆ ਗਿਆ ਹੈ ਕਿ ਦੁੱਧ ਗਰਮ ਕਰਨ 'ਤੇ ਪਾਲਸਟਿਕ ਜਿਹੇ ਰੂਪ ਧਾਰ ਰਿਹਾ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਸਮਾਜ ਸੇਵੀ ਸੰਸਥਾਵਾਂ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਿਆ ਤੇ ਵੀਡੀਓ ਪ੍ਰਸ਼ਾਸਨ ਤਕ ਪਹੁੰਚਾਈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ 'ਪੰਜਾਬ ਵਿਰੋਧੀ' ਫ਼ੈਸਲਾ! ਨਹੀਂ ਹੋਣ ਦਿਆਂਗੇ ਲਾਗੂ: CM ਮਾਨ
ਵੀਡੀਓ ਵਾਇਰਲ ਹੁੰਦਿਆਂ ਹੀ ਸਿਹਤ ਵਿਭਾਗ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਵਿਭਾਗ ਵੱਲੋਂ ਸਬੰਧਤ ਦੁੱਧ ਵਿਕਰੇਤਾ ਦੇ ਦੁੱਧ ਦੇ ਸੈਂਪਲ ਲਏ ਗਏ। ਇਨ੍ਹਾਂ ਸੈਂਪਲਾਂ ਨੂੰ ਲੈਬ ਵਿਚ ਜਾਂਚ ਲਈ ਭੇਜਿਆ ਗਿਆ ਹੈ, ਤਾਂ ਜੋ ਦੁੱਧ ਵਿਚ ਮਿਲਾਵਟ ਦੀ ਪੁਸ਼ਟੀ ਕੀਤੀ ਜਾ ਸਕੇ। ਸਿਹਤ ਵਿਭਾਗ ਨੇ ਭਰੋਸਾ ਦੁਆਇਆ ਹੈ ਕਿ ਜੇਕਰ ਦੁੱਧ ਵਿਚ ਮਿਲਾਵਟ ਪਾਈ ਗਈ ਤਾਂ ਸਬੰਧਤ ਵਿਕਰੇਤਾ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਖੰਨਾ ਦੇ ਨਾਗਰਿਕਾਂ ਵਿਚ ਚਿੰਤਾ ਦਾ ਮਾਹੌਲ ਹੈ। ਉੱਥੇ ਹੀ ਲੋਕਾਂ ਨੇ ਆਪਣੇ ਪੱਧਰ 'ਤੇ ਦੁੱਧ ਦੀ ਗੁਣਵੱਤਾ ਦੀ ਜਾਂਚ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਜਨਤਾ ਤੋਂ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮਿਲਾਵਟ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਇਸ ਦੀ ਸੂਚਨਾ ਦਿੱਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਮਹਿਦੂਦਾਂ ਦੇ ਪੰਚ ਨੇ ਆਪ ਹੀ ਲਾਈ ਨਾੜ ਨੂੰ ਅੱਗ! ਵੀਡੀਓ ਵਾਇਰਲ, ਪ੍ਰਸ਼ਾਸਨ ਕੋਲ ਪਹੁੰਚਿਆ ਮਾਮਲਾ
NEXT STORY