ਚੰਡੀਗੜ੍ਹ (ਅੰਕੁਰ) : ਮਿਲਕਫੈੱਡ ਪੰਜਾਬ ਵੱਲੋਂ ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖ਼ਰੀਦ ਕੀਮਤ ’ਚ 1 ਮਈ ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ’ਚ 20 ਰੁਪਏ ਪ੍ਰਤੀ ਕਿੱਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫ਼ੈਸਲੇ ਦਾ ਮਕਸਦ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ’ਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ ਆਖ਼ਰੀ ਅਲਟੀਮੇਟਮ
ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ’ਚ ਸੁਧਾਰ ਹੋਵੇਗਾ। ਇਸ ਨਾਲ ਪੰਜਾਬ ਦੇ ਕਰੀਬ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਤੇ ਸੰਸਥਾਵਾਂ ਨੂੰ ਵੀ ਆਪਣੀਆਂ ਖ਼ਰੀਦ ਕੀਮਤਾਂ ’ਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦੀ ਮੋਹਰੀ ਦੁੱਧ ਸਹਿਕਾਰੀ ਸੰਸਥਾ ਹੈ, ਜੋ ਜ਼ਿਆਦਾਤਰ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ’ਚ ਸਰਗਰਮ ਹੈ। ਦੇਸ਼ ਦੇ ਇਸ ਖੇਤਰ ਦੇ ਉਦਯੋਗ ’ਚ ਮੋਹਰੀ ਹੋਣ ਦੇ ਨਾਤੇ, ਮਿਲਕਫੈੱਡ ਵੱਲੋਂ ਦੁੱਧ ਖ਼ਰੀਦ ਕੀਮਤਾਂ ’ਚ ਵਾਧੇ ਦਾ ਵਿਆਪਕ ਪ੍ਰਭਾਵ ਪਵੇਗਾ ਤੇ ਪੰਜਾਬ ਦੀ ਪੇਂਡੂ ਆਰਥਿਕਤਾ ’ਚ ਪ੍ਰਤੀ ਮਹੀਨਾ 100 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ ਆਖ਼ਰੀ ਅਲਟੀਮੇਟਮ
NEXT STORY