ਚੰਡੀਗੜ੍ਹ (ਪ੍ਰਦੀਪ) - 'ਫਲਾਇੰਗ ਸਿੱਖ' ਮਿਲਖਾ ਸਿੰਘ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਘੱਟ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਸਥਿਤੀ ਹੋਰ ਨਾਜ਼ੁਕ ਹੁੰਦੀ ਜਾ ਰਹੀ ਹੈ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ।
ਪਿਛਲੇ ਕਈ ਦਿਨਾਂ ਤੋਂ ਉਹ ਹਸਪਤਾਲ ਵਿਚ ਜੇਰੇ ਇਲਾਜ ਹਨ। ਪਿਛਲੇ ਹਫ਼ਤੇ ਹਾਲਤ ਸਥਿਰ ਹੋਣ ਤੋਂ ਬਾਅਦ ਉਹ ਹਸਪਤਾਲ ਤੋਂ ਵਾਪਸ ਆ ਗਏ ਸਨ ਪਰ ਹੁਣ ਦੁਬਾਰਾ ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ਲੱਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਡਾਕਟਰਾਂ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਮਿਲਖਾ ਸਿੰਘ ਨੂੰ ਬੁਖਾਰ ਵੀ ਹੈ ਪਰ ਫਿਰ ਵੀ ਉਹ ਠੀਕ ਹੋਣ ਲਈ ਜੱਦੋ ਜਹਿਦ ਕਰ ਰਹੇ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੂਬੇ ’ਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ : ਤਿਵਾੜੀ
NEXT STORY