ਗੜ੍ਹਦੀਵਾਲਾ, (ਜਤਿੰਦਰ)- ਬੀਤੀ ਰਾਤ ਚੋਰਾਂ ਵੱਲੋਂ ਪਿੰਡ ਮੂਨਕਾਂ ਵਿਖੇ ਚੋਰੀ ਦੀ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਘਰ ਦੀ ਗਰਿੱਲ ਤੋੜ ਕੇ ਅੰਦਰ ਪਏ 20-22 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ।
ਜਾਣਕਾਰੀ ਅਨੁਸਾਰ ਚੋਰਾਂ ਨੇ ਬੀਤੀ ਰਾਤ ਮਾਸਟਰ ਓਮ ਪ੍ਰਕਾਸ਼ ਸ਼ਰਮਾ ਪੁੱਤਰ ਜਗਨ ਨਾਥ ਸ਼ਰਮਾ ਦੇ ਘਰ ਦੇ ਪਿਛਲੇ ਪਾਸਿਓਂ ਕਮਰੇ ਦੀ ਗਰਿੱਲ ਤੋੜ ਕੇ
ਘਰ ਅੰਦਰ ਪ੍ਰਵੇਸ਼ ਕੀਤਾ ਤੇ ਉਥੇ ਬਣੇ ਸਟੋਰ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਅੰਦਰ ਪਏ ਟਰੰਕ ਤੇ ਅਲਮਾਰੀਆਂ ਦੇ ਲਾਕ
ਤੋੜ ਕੇ ਉਥੋਂ 20-22 ਤੋਲੇ ਸੋਨੇ ਦੇ ਗਹਿਣੇ ਅਤੇ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਰਾਤ 2 ਵਜੇ ਦੂਜੇ ਘਰ ਦੀ ਗਰਿੱਲ ਵੀ ਤੋੜੀ ਗਈ, ਇਸ ਤੋਂ ਇਹੀ ਲੱਗਦਾ ਹੈ ਕਿ ਚੋਰਾਂ ਨੇ ਉਨ੍ਹਾਂ ਦੇ ਘਰ ਰਾਤ 12 ਤੋਂ 2 ਵਜੇ ਵਿਚਕਾਰ ਵਾਰਦਾਤ ਨੂੰ ਅੰਜਾਮ ਦਿੱਤਾ ਹੋਵੇਗਾ।
ਜਿਵੇਂ ਹੀ ਇਲਾਕੇ ਦੇ ਲੋਕਾਂ ਨੂੰ ਚੋਰੀ ਦੀ ਇਸ ਵੱਡੀ ਵਾਰਦਾਤ ਦਾ ਪਤਾ ਲੱਗਾ ਤਾਂ ਲੋਕਾਂ ਅੰਦਰ ਸਹਿਮ ਫੈਲ ਗਿਆ। ਸੂਚਨਾ ਮਿਲਣ 'ਤੇ ਪੁਲਸ ਅਧਿਕਾਰੀਆਂ ਨੇ ਜਾ ਕੇ ਮੌਕਾ ਦੇਖਿਆ ਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਡਾਗ ਸਕੁਐਡ ਨੂੰ ਵੀ ਮੌਕੇ 'ਤੇ ਸੱਦਿਆ ਗਿਆ ਅਤੇ ਫਿੰਗਰ ਪ੍ਰਿੰਟ ਐਕਸਪਰਟਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਚੰਦ ਨਜ਼ਰ ਆਇਆ, ਈਦ-ਉਲ-ਅਜ਼ਹਾ ਦਾ ਤਿਉਹਾਰ 2 ਸਤੰਬਰ ਨੂੰ
NEXT STORY