ਮਾਨਸਾ (ਜੱਸਲ) - ਮਾਨਸਾ ਜ਼ਿਲੇ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਵਿਖੇ ਸੋਲਰ ਪਾਵਰ ਪਲਾਂਟ ਦੀ ਠੇਕੇਦਾਰੀ ਦੇ ਮਾਮਲੇ 'ਚ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਹੋਈ ਚਰਚਿਤ ਲੜਾਈ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਥਾਣਾ ਝੁਨੀਰ ਦੀ ਪੁਲਸ ਕੋਲ ਕਰਾਸ ਕੇਸ 'ਚ ਗ੍ਰਿਫਤਾਰ ਅਕਾਲੀ ਵਰਕਰ ਬਿੰਦਰ ਰਾਮ ਉਰਫ਼ ਬਿੰਦਾ ਨੇ ਇਸ ਮਾਮਲੇ ਦਾ ਮਾਸਟਰ ਮਾਈਂਡ ਸਰਦੂਲਗੜ੍ਹ ਤੋਂ ਅਕਾਲੀ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੂੰ ਠਹਿਰਾ ਦਿੱਤਾ। ਅਦਾਲਤ 'ਚ ਪੇਸ਼ੀ ਦੌਰਾਨ ਅਕਾਲੀ ਵਰਕਰ ਬਿੰਦਰ ਰਾਮ ਉਰਫ਼ ਬਿੰਦਾ ਨੇ ਦੋਸ਼ ਲਾਉਂਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮਾਮਲੇ 'ਚ ਹਲਕਾ ਵਿਧਾਇਕ ਨੇ ਸਿਆਸੀ ਰੰਜਿਸ਼ ਕਾਰਨ ਉਸ ਪਾਸੋਂ ਇਕ ਆਡੀਓ ਸੋਸ਼ਲ ਮੀਡੀਆ 'ਤੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਮੋਫ਼ਰ ਨੂੰ ਬਦਨਾਮ ਕਰਨ ਲਈ ਪਵਾ ਦਿੱਤੀ ਸੀ ਪਰ ਦੂਜੇ ਪਾਸੇ ਅਕਾਲੀ ਵਿਧਾਇਕ ਦਿਲਰਾਜ ਸਿੰਘ ਭੂੰਦੜ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਬਿੰਦਰ ਰਾਮ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ, ਬਲਕਿ ਇਕ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਹਲਕੇ ਦੇ ਲੋਕ ਇਸ ਮਾਮਲੇ ਤੋਂ ਭਲੀਭਾਂਤੀ ਜਾਣੂ ਹਨ।
ਜ਼ਿਕਰਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਜ਼ਿਲੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਸੋਲਰ ਪਾਵਰ ਪਲਾਂਟ ਦੇ ਠੇਕੇ ਨੂੰ ਲੈ ਕੇ 2 ਧਿਰਾਂ ਵਿਚਕਾਰ ਲੜਾਈ ਹੋਈ ਸੀ ਤੇ ਇਸ ਮਾਮਲੇ ਵਿਚ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਤੇ ਦੋਵੇਂ ਧਿਰਾਂ ਦੇ ਕਾਫ਼ੀ ਵਿਅਕਤੀ ਜ਼ਖਮੀ ਹੋ ਗਏ ਸਨ। ਇਸ ਮਾਮਲੇ 'ਚ ਥਾਣਾ ਝੁਨੀਰ ਪੁਲਸ ਨੇ ਅਕਾਲੀ ਦਲ ਨਾਲ ਸਬੰਧਿਤ ਪਲਾਂਟ ਦੇ ਠੇਕੇਦਾਰ ਬਿੰਦਰ ਰਾਮ ਉਰਫ਼ ਬਿੰਦਾ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੂੰ ਪੁਲਸ ਵੱਲੋਂ ਅੱਜ ਮਾਨਸਾ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ।
ਕੈਪਟਨ ਅਮਰਿੰਦਰ ਸਰਕਾਰ ਵੀ ਨਹੀਂ ਭਰ ਸਕੀ ਗਰੀਬ ਦੀ ਥਾਲੀ, ਸਿਰਫ ਕਣਕ ਵੰਡਣ ਨੂੰ ਮਜਬੂਰ
NEXT STORY