ਮੋਗਾ(ਆਜ਼ਾਦ): ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਮਾਈਨਿੰਗ ਵਿਭਾਗ ਵੱਲੋਂ ਸਤਲੁਜ ਬੰਨ੍ਹ ਦੇ ਨੇੜੇ ਪਿੰਡ ਰੇੜਵਾਂ ਵਿਖੇ ਛਾਪੇਮਾਰੀ ਕਰ ਕੇ ਰੇਤਾਂ ਨਾਲ ਭਰੀਆਂ ਤਿੰਨ ਟਰਾਲੀਆਂ ਅਤੇ ਇਕ ਖਾਲੀ ਟਰੈਕਟਰ- ਟਰਾਲੀ ਦੇ ਇਲਾਵਾ 2 ਮੋਟਰਸਾਈਕਲ ਕਬਜ਼ੇ ਵਿਚ ਲਏ, ਜਦਕਿ ਕਥਿਤ ਦੋਸ਼ੀ ਭੱਜਣ ਵਿਚ ਸਫ਼ਲ ਹੋ ਗਏ।
ਇਹ ਵੀ ਪੜ੍ਹੋ- ਮੋਹਾਲੀ ਧਮਾਕਾ ਮਾਮਲੇ ’ਚ ਨਵਾਂ ਮੋੜ, ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਗ੍ਰਿਫ਼ਤਾਰ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਸਹਾਇਕ ਜਸਬੀਰ ਸਿੰਘ ਨੇ ਦੱਸਿਆ ਕਿ ਜਦੋਂ ਮਾਈਨਿੰਗ ਵਿਭਾਗ ਦੇ ਅਧਿਕਾਰੀ ਗੁਰਸਿਮਰਨ ਸਿੰਘ ਗਿੱਲ ਇਲਾਕੇ ਵਿਚ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਦਰਿਆ ਸਤਲੁਜ ਬੰਨ੍ਹ ਦੇ ਅੰਦਰ ਪਿੰਡ ਰੇੜਵਾਂ ਕੋਲ ਕੁਝ ਵਿਅਕਤੀ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰ ਰਹੇ ਹਨ, ਜਿਸ 'ਤੇ ਉਨ੍ਹਾਂ ਛਾਪੇਮਾਰੀ ਕਰ ਕੇ 4 ਟਰਾਲੀਆਂ ਨੂੰ ਕਬਜ਼ੇ ਵਿਚ ਲਿਆ, ਜਿਨ੍ਹਾਂ ਵਿਚੋਂ 3 ਰੇਤਾਂ ਨਾਲ ਭਰੀਆਂ ਅਤੇ ਇਕ ਖਾਲੀ ਟਰਾਲੀ ਦੇ ਇਲਾਵਾ ਦੋ ਮੋਟਰਸਾਈਕਲ ਕਬਜ਼ੇ ਵਿਚ ਲਏ ,ਜਦਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਰੇਤ ਮਾਫ਼ੀਆ ਨਾਲ ਸੰਬੰਧਤ ਛਾਪੇਮਾਰੀ ਟੀਮ ਨੂੰ ਦੇਖ ਕੇ ਭੱਜਣ ਵਿਚ ਸਫ਼ਲ ਹੋ ਗਏ। ਇਸ ਸੰਬੰਧ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜਾਖੜ ਦੇ ਬਿਆਨ ਤੋਂ ਬਾਅਦ ਗੁੱਸੇ ਨਾਲ ‘ਲਾਲ’ ਹੋਏ ਰਾਜਾ ਵੜਿੰਗ, ਦਿੱਤੀ ਤਿੱਖੀ ਪ੍ਰਤੀਕਿਰਿਆ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਗਰਮੀਆਂ ਦੀਆਂ ਛੁੱਟੀਆਂ ਨੇ ਅਧਿਆਪਕਾਂ ਨੂੰ ਭੰਬਲਭੂਸੇ 'ਚ ਪਾਇਆ
NEXT STORY